Thu, Apr 25, 2024
Whatsapp

ਝੋਨੇ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ : ਡਿਪਟੀ ਕਮਿਸ਼ਨਰ

Written by  Pardeep Singh -- October 07th 2022 07:02 PM
ਝੋਨੇ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ : ਡਿਪਟੀ ਕਮਿਸ਼ਨਰ

ਝੋਨੇ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ : ਡਿਪਟੀ ਕਮਿਸ਼ਨਰ

ਬਠਿੰਡਾ: ਜ਼ਿਲ੍ਹੇ ਅੰਦਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਖ਼ਰੀਦ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਦਾ ਬੰਦੋਬਸ਼ਤ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, ਬਿਜਲੀ ਦਾ ਪ੍ਰਬੰਧ, ਸਾਫ਼-ਸਫ਼ਾਈ, ਛਾਂ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਪਹੁੰਚੀ ਝੋਨੇ ਦੀ ਫ਼ਸਲ ਦੀ ਸਮੇਂ-ਸਿਰ ਖ਼ਰੀਦ ਕਰਨੀ, ਖ਼ਰੀਦ ਕੀਤੀ ਗਈ ਫ਼ਸਲ ਦੀ ਚੁਕਾਈ ਅਤੇ ਸਬੰਧਤ ਨੂੰ ਬਣਦੀ ਅਦਾਇਗੀ ਤੈਅ ਸਮੇਂ ਅਨੁਸਾਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਬਾਰਦਾਨੇ, ਢੋਆ-ਢੁਆਈ ਅਤੇ ਲੇਬਰ ਆਦਿ ਸਬੰਧੀ ਕੋਈ ਕਮੀ ਨਹੀਂ ਆਉਣੀ ਚਾਹੀਦੀ ਅਤੇ ਸਮੇਂ-ਸਮੇਂ ਅਨੁਸਾਰ ਮੰਡੀਆਂ ਵਿੱਚ ਦੌਰੇ ਕਰਦਿਆਂ ਪਾਈਆਂ ਜਾਣ ਵਾਲੀਆਂ ਹੋਰ ਕਿਸੇ ਵੀ ਕਿਸਮ ਦੀਆਂ ਊਣਤਾਈਆਂ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਦੂਸਰੇ ਰਾਜਾਂ ਤੋਂ ਆਉਣ ਵਾਲੇ ਅਣਅਧਿਕਾਰਤ ਝੋਨੇ/ਚਾਵਲ ਦੀ ਰੋਕਥਾਮ ਤੇ ਚੈਕਿੰਗ ਲਈ ਫਲਾਇੰਗ ਸੁਕਾਆਇਰਡ ਟੀਮਾਂ ਦੁਆਰਾ ਪੂਰੀ ਨਿਗਰਾਨੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਕਿ 6 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 446 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 163 ਮੀਟਰਕ ਟਨ ਝੋਨੀ ਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਇਹ ਵੀ ਪੜ੍ਹੋ:ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ

-PTC News

Top News view more...

Latest News view more...