ਦੇਸ਼- ਵਿਦੇਸ਼

ਪਾਕਿ: ਕਾਰ ਦੇ ਖੱਡ 'ਚ ਡਿੱਗਣ ਕਾਰਨ ਇਕ ਪਰਿਵਾਰ ਦੇ 8 ਮੈਂਬਰਾਂ ਦੀ ਹੋਈ ਮੌਤ

By Jashan A -- July 12, 2019 3:07 pm -- Updated:Feb 15, 2021

ਪਾਕਿ: ਕਾਰ ਦੇ ਖੱਡ 'ਚ ਡਿੱਗਣ ਕਾਰਨ ਇਕ ਪਰਿਵਾਰ ਦੇ 8 ਮੈਂਬਰਾਂ ਦੀ ਹੋਈ ਮੌਤ,ਨਵੀਂ ਦਿੱਲੀ: ਪਾਕਿਸਤਾਨ ਵਿਚ ਇਕ ਕਾਰ ਦੇ ਖੱਡ ਵਿਚ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਪਰਿਵਾਰ ਦੇ 8 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਔਰਤਾਂ ਅਤੇ ਬੱਚੇ ਸ਼ਾਮਲ ਹਨ।

ਮਿਲੀ ਜਾਣਕਾਰੀ ਮੁਤਾਬਕ ਇਕ ਪਰਿਵਾਰ ਦੇ 12 ਲੋਕ ਐੱਸ.ਯੂ.ਵੀ. ਵਿਚ ਵੀਰਵਾਰ ਨੂੰ ਸਿਓ ਤੋਂ ਕਾਮਿਲਾ ਜਾ ਰਹੇ ਸਨ।

ਹੋਰ ਪੜ੍ਹੋ:ਜਾਣੋ ਕਿਵੇਂ ਬਣੀ ਕੱਚੇ ਮਕਾਨ 'ਚ ਰਹਿਣ ਵਾਲੀ ਲੜਕੀ ਕਰੋੜਪਤੀ !

ਉਦੋਂ ਰਸਤੇ ਵਿਚ ਖੈਬਰ ਪਖਤੂਨਖਵਾ ਦੇ ਉੱਪਰੀ ਕੋਹੀਸਤਾਨ ਜ਼ਿਲੇ ਵਿਚ ਉਨ੍ਹਾਂ ਦੀ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ। ਜ਼ਖਮੀ ਹੋਏ 3 ਬੱਚਿਆਂ ਨੂੰ ਜ਼ਿਲਾ ਹਸਪਤਾਲ ਦਾਸ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

-PTC News

  • Share