ਪਾਕਿ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ SGPC ਨੂੰ ਭੇਜਿਆ ਸੱਦਾ

Invitation

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੂੰ ਲੈ ਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਆਵੱਲੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਸੱਦਾ ਪੱਤਰ ਭੇਜਿਆ ਹੈ । ਇਸ ਤਹਿਤ ਉਨ੍ਹਾਂ ਪ੍ਰਬੰਧਕ ਕਮੇਟੀ ਅਤੇ ਸਹਿ ਸੰਗਤ ਨੂੰ ਗੁਰੂ ਘਰ ਨਤਮਸਤਕ ਹੋਣ ਲਈ ਕਿਹਾ।

Invitation

ਦੱਸਦੀਏ ਕਿ ਹਾਲ ਹੀ ਚ ਪਾਕਿਸਤਾਨ ਸਰਕਾਰ ਵੱਲੋਂ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਪੰਜ ਦਿਨ ਦਾ ਵੀਜ਼ਾ ਦੇਣ ਦੀ ਗੱਲ ਆਖਿ । ਦਸਦੀਏ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੀਕ ਦਫ਼ਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

SGPC appeals sangat to send wheat and other ration for langar – Sikh24.com

ਸ਼੍ਰੀ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਸਹਿਤ ਆਪਣਾ ਪਹਿਚਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫ਼ੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।दुनिया का सबसे बड़ा गुरुद्वारा होगा श्री ननकाना साहिब - sri nankana sahib  gurdwara

ਗੁਰੂਪੁਰਬ ਮੌਕੇ ਸ਼ਰਧਾਲੂ 27 ਨਵੰਬਰ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਜਾ ਸਕਣਗੇ ਤੇ 30 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਨਨਕਾਣਾ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂ ਨਹੀਂ ਜਾ ਸਕਣਗੇ। ਜੇਕਰ ਕੋਰੋਨਾ ਕਾਲ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਭਾਰਤੀ ਸਿੱਖ ਸੰਗਤਾਂ ਨੂੰ ਕਰੀਬ 15 ਦਿਨ ਦਾ ਵੀਜ਼ਾ ਦਿੰਦੀ ਸੀ।