ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ
ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ:ਅੰਮ੍ਰਿਤਸਰ : ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਘੱਟ ਤੋਂ ਘੱਟ ਸੰਗਤਾਂ ਆਉਣ। [caption id="attachment_451935" align="aligncenter" width="300"] ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ[/caption] ਇਸ ਦੇ ਨਾਲ ਹੀ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਬਜ਼ੁਰਗਾਂ ਤੇ ਬੱਚਿਆਂ ਨੂੰ ਲਿਆਉਣ ਤੋਂ ਪਰਹੇਜ਼ ਕੀਤਾ ਜਾਵੇ। ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ ਹੈ। [caption id="attachment_451934" align="aligncenter" width="290"] ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ[/caption] ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਸਮੂਹ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। [caption id="attachment_451936" align="aligncenter" width="1043"] ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ[/caption] ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ 500 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾਪਾਕਿਸਤਾਨ ਜਾਵੇਗਾ। ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਥੇ ਨਾਲ ਜਾਣ ਵਾਲੇ ਸਾਰੇ ਯਾਤਰੂਆਂ ਦੇ ਕੋਰੋਨਾ ਟੈਸਟਕੀਤੇ ਜਾ ਰਹੇ ਹਨ। -PTCNews