ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ‘ਚ ਕੀਤੇ ਹਮਲੇ ਕਾਰਨ ਸਰਹੱਦੀ ਇਲਾਕਿਆਂ ‘ਚ ਸਹਿਮ ਦਾ ਮਾਹੌਲ , ਕਈ ਥਾਵਾਂ ‘ਤੇ ਲੋਕਾਂ ਨੇ ਵੰਡੇ ਲੱਡੂ

Pakistan Against Surgical airstrike After border areas atmosphere comfort
ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ 'ਚ ਕੀਤੇ ਹਮਲੇ ਕਾਰਨ ਸਰਹੱਦੀ ਇਲਾਕਿਆਂ 'ਚ ਸਹਿਮ ਦਾ ਮਾਹੌਲ , ਕਈ ਥਾਵਾਂ 'ਤੇ ਲੋਕਾਂ ਨੇ ਵੰਡੇ ਲੱਡੂ

ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ‘ਚ ਕੀਤੇ ਹਮਲੇ ਕਾਰਨ ਸਰਹੱਦੀ ਇਲਾਕਿਆਂ ‘ਚ ਸਹਿਮ ਦਾ ਮਾਹੌਲ , ਕਈ ਥਾਵਾਂ ‘ਤੇ ਲੋਕਾਂ ਨੇ ਵੰਡੇ ਲੱਡੂ:ਅਜਨਾਲਾ : ਭਾਰਤੀ ਹਵਾਈ ਫੌਜ ਨੇ ਅੱਜ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਂਦਿਆਂ ਮਕਬੂਜ਼ਾ ਕਸ਼ਮੀਰ ‘ਚ ਦਾਖ਼ਲ ਹੋ ਕੇ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ।ਇਸ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ‘ਚ ਸਹਿਮ ਦੇਖਣ ਨੂੰ ਮਿਲ ਰਿਹਾ ਹੈ।

Pakistan Against Surgical airstrike After border areas atmosphere comfort

ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ‘ਚ ਕੀਤੇ ਹਮਲੇ ਕਾਰਨ ਸਰਹੱਦੀ ਇਲਾਕਿਆਂ ‘ਚ ਸਹਿਮ ਦਾ ਮਾਹੌਲ , ਕਈ ਥਾਵਾਂ ‘ਤੇ ਲੋਕਾਂ ਨੇ ਵੰਡੇ ਲੱਡੂ

ਇਸ ਕਰਕੇ ਲੋਕ ਅੱਜ ਸਵੇਰ ਤੋਂ ਹੀ ਆਪਣੇ -ਆਪਣੇ ਟੈਲੀਵਿਜ਼ਨਾਂ ਦੇ ਸਾਹਮਣੇ ਬੈਠੇ ਹੋਏ ਹਨ।ਓਧਰ ਦੂਜੇ ਪਾਸੇ ਭਾਰਤੀ ਹਵਾਈ ਫ਼ੌਜ ਦੀ ਇਸ ਕਾਰਵਾਈ ਤੋਂ ਖ਼ੁਸ਼ ਲੋਕਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਹੈ।ਉਨ੍ਹਾਂ ਨੇ ਕਿਹਾ ਕਿ ਸ੍ਰੀਨਗਰ ਦੇ ਪੁਲਵਾਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲੈ ਲਿਆ ਗਿਆ ਹੈ।

Pakistan Against Surgical airstrike After border areas atmosphere comfort

ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ‘ਚ ਕੀਤੇ ਹਮਲੇ ਕਾਰਨ ਸਰਹੱਦੀ ਇਲਾਕਿਆਂ ‘ਚ ਸਹਿਮ ਦਾ ਮਾਹੌਲ , ਕਈ ਥਾਵਾਂ ‘ਤੇ ਲੋਕਾਂ ਨੇ ਵੰਡੇ ਲੱਡੂ

ਇਸ ਸਟ੍ਰਾਈਕ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।ਪੰਜਾਬ ਦੇ ਆਦਮਪੁਰ ਏਅਰਪੋਰਟ, ਹਲਵਾਰਾ ਏਅਰਪੋਰਟ, ਪਠਾਨਕੋਟ ਏਅਰਬੇਸ ਅਲਰਟ ‘ਤੇ ਕਰ ਦਿੱਤੇ ਗਏ ਹਨ।ਇਸ ਦੌਰਾਨ ਪ੍ਰਸ਼ਾਸਨ ਨੇ ਚੌਕਸ ਹੁੰਦਿਆਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ ਤੇ ਸਿਵਲ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹਨ।

Pakistan Against Surgical airstrike After border areas atmosphere comfort

ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ‘ਚ ਕੀਤੇ ਹਮਲੇ ਕਾਰਨ ਸਰਹੱਦੀ ਇਲਾਕਿਆਂ ‘ਚ ਸਹਿਮ ਦਾ ਮਾਹੌਲ , ਕਈ ਥਾਵਾਂ ‘ਤੇ ਲੋਕਾਂ ਨੇ ਵੰਡੇ ਲੱਡੂ

ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਅੱਜ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਜਵਾਬ ਦਿੱਤਾ ਹੈ।ਭਾਰਤ ਨੇ ਪਾਕਿਸਤਾਨ ਖਿਲਾਫ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ-2 ਕੀਤੀ ਹੈ।ਇਸ ਵਾਰ ਇਹ ਸਟ੍ਰਾਈਕ ਲੜਾਕੂ ਜਹਾਜ਼ਾਂ ਜ਼ਰੀਏ ਕੀਤੀ ਗਈ ਹੈ।ਭਾਰਤੀ ਸੈਨਾ ਨੇ ਅੱਜ ਸਵੇਰੇ 3.30 ਵਜੇ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ ‘ਚ ਚੱਲ ਰਹੇ ਅੱਤਵਾਦੀ ਕੈਂਪਾਂ ‘ਤੇ ਹਵਾਈ ਹਮਲਾ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ 12 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਜੈਸ਼ ਦੇ ਅੱਤਵਾਦੀ ਟਿਕਾਣਿਆਂ ‘ਤੇ 1000 ਕਿੱਲੋ ਤੋਂ ਜ਼ਿਆਦਾ ਵਿਸਫੋਟਕ ਸਮੱਗਰੀ ਸੁੱਟੀ ਗਈ ਹੈ।

Pakistan Against Surgical airstrike After border areas atmosphere comfort

ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ‘ਚ ਕੀਤੇ ਹਮਲੇ ਕਾਰਨ ਸਰਹੱਦੀ ਇਲਾਕਿਆਂ ‘ਚ ਸਹਿਮ ਦਾ ਮਾਹੌਲ , ਕਈ ਥਾਵਾਂ ‘ਤੇ ਲੋਕਾਂ ਨੇ ਵੰਡੇ ਲੱਡੂ

ਸੂਤਰਾਂ ਮੁਤਾਬਕ ਭਾਰਤੀ ਸੈਨਾ ਨੇ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਪਾਰ ਬਾਲਾਕੋਟ, ਚਕੋਟੀ, ਮੁਜ਼ੱਫਰਾਬਾਦ ‘ਚ ਜੈਸ਼ ਦੇ ਟਿਕਾਣਿਆਂ ਨੂੰ ਤਬਾਹ ਕੀਤਾ ਗਿਆ ਹੈ।ਇਹ ਟਿਕਾਣੇ ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾਹ ‘ਚ ਸਥਿਤ ਹਨ।ਇਸ ਬੰਬਾਰੀ ਨਾਲ ਕਸ਼ਮੀਰ ਸਥਿਤ ਜੈਸ਼ -ਏ ਮੁਹੰਮਦ ਦੇ ਟਿਕਾਣਿਆਂ ਨੂੰ ਤਬਾਹ ਕਰਨ ਦੀਆਂ ਖਬਰਾਂ ਆ ਰਹੀਆਂ ਹਨ।ਜਾਣਕਾਰੀ ਮਿਲੀ ਹੈ ਕਿ ਪਾਕਸਿਤਾਨ ਨੇ ਵੀ ਇਸ ਕਾਰਵਾਈ ਨੂੰ ਸਵੀਕਾਰ ਕੀਤਾ ਹੈ।ਸੂਤਰਾਂ ਮੁਤਾਬਕ ਇਸ ਹਮਲੇ ਵਿੱਚ 300 ਦੇ ਕਰੀਬ ਅੱਤਵਾਦੀ ਮਾਰੇ ਗਏ ਹਨ।
-PTCNews