Pakistan : ਪਾਕਿਸਤਾਨ ਤੋਂ ਵੱਡੇ ਅੱਤਵਾਦੀ ਹਮਲੇ ਦੀ ਖਬਰ ਆਈ ਹੈ। ਦਰਅਸਲ, ਖੈਬਰ ਪਖਤੂਨਖਵਾ ਸੂਬੇ 'ਚ ਇਕ ਪੁਲਸ ਸਟੇਸ਼ਨ 'ਤੇ ਆਤਮਘਾਤੀ ਹਮਲਾ ਹੋਇਆ ਹੈ, ਜਿਸ 'ਚ 6 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਹਮਲੇ 'ਚ 16 ਹੋਰ ਲੋਕ ਜ਼ਖਮੀ ਵੀ ਹੋਏ ਹਨ। ਖਬਰਾਂ ਮੁਤਾਬਕ ਇਹ ਘਟਨਾ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲੇ ਦੀ ਹੈ, ਜਿੱਥੇ ਦਰਬਾਨ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ ਗਿਆ। ਦੱਸ ਦਈਏ ਕਿ ਡੇਰਾ ਇਸਮਾਈਲ ਖਾਨ ਜ਼ਿਲ੍ਹਾ ਕਬਾਇਲੀ ਪ੍ਰਭਾਵ ਵਾਲੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਨਾਲ ਲੱਗਦਾ ਹੈ।