
Pakistan Blast : ਪਾਕਿਸਤਾਨ ਦੇ ਚਮਨ ਕਸਬੇ ‘ਚ ਬੰਬ ਧਮਾਕਾ, 5 ਮੌਤਾਂ, 10 ਦੇ ਕਰੀਬ ਜ਼ਖ਼ਮੀ:ਇਸਲਾਮਾਬਾਦ : ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਇੱਕ ਕਸਬੇ ਚਮਨ ਵਿੱਚ ਸੋਮਵਾਰ ਨੂੰ ਇਕ ਭਿਆਨਕ ਬੰਬ ਧਮਾਕਾ ਹੋਇਆ ਹੈ। ਇਸ ਬੰਬ ਧਮਾਕੇ ਵਿਚ ਘੱਟੋ -ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ ਹਨ।

ਪੁਲਿਸ ਦੇ ਅਨੁਸਾਰ ਇਹ ਧਮਾਕਾ ਬਲੋਚਿਸਤਾਨ ਸੂਬੇ ਦੇ ਚਮਨ ਕਸਬੇ ਦੀ ਹਾਜੀ ਨਿਦਾ ਬਾਜ਼ਾਰ ਵਿੱਚ ਹੋਇਆ ਹੈ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਅਨੁਸਾਰ ਸੜਕ ਕਿਨਾਰੇ ਖੜ੍ਹਾ ਇਕ ਮੋਟਰਸਾਈਕਲ ਫਟ ਗਿਆ ਹੈ। ਇਸ ਧਮਾਕੇ ਕਾਰਨ ਬਹੁਤ ਸਾਰੀਆਂ ਦੁਕਾਨਾਂ ਅਤੇ ਘਰਾਂ ਦੀਆਂ ਖਿੜਕੀਆਂ ਚੂਰ ਹੋ ਗਈਆਂ ਹਨ।

ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਇਸ ਧਮਾਕੇ ਕਾਰਨ ਪੰਜ ਲੋਕ ਮਾਰੇ ਗਏ ਅਤੇ 10 ਹੋਰ ਜ਼ਖਮੀ ਹੋਏ ਹਨ। ਕਿਸੇ ਨੇ ਵੀ ਅਜੇ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।
-PTCNews