ਭਾਰਤ ਪਾਕਿ ਸਰਹੱਦ ਤੋਂ ਪਾਕਿਸਤਾਨੀ ਘੁਸਪੈਠੀਆ ਕਾਬੂ
ਅੰਮ੍ਰਿਤਸਰ : ਥਾਣਾ ਰਮਦਾਸ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਕੋਟ ਰਜਾਦਾ ਤੇ ਅੱਜ ਬੀਐਸਐਫ ਦੀ 73 ਬਟਾਲੀਅਨ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ ਜੋ ਕਿ ਭਾਰਤ ਅੰਦਰ ਦਾਖ਼ਲ ਹੋ ਰਿਹਾ ਸੀ ਜਿਸ ਨੂੰ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਵੱਲੋਂ ਕਾਬੂ ਕੀਤਾ ਗਿਆ ਜਿਸ ਨੂੰ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਕਾਬੂ ਕੀਤੇ ਘੁਸਪੈਠੀਏ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ਦੀ ਬੀਓਪੀ ਕੋਟ ਰਜਾਦਾ ਉਤੇ ਬੀਐਸਐਫ ਦੇ ਜਵਾਨ ਚੌਕਸੀ ਵਜੋਂ ਗਸ਼ਤ ਸਨ। ਇਸ ਦੌਰਾਨ ਪਾਕਿਸਤਾਨ ਦਾ ਘੁਸਪੈਠੀਆ ਭਾਰਤ ਵਿੱਚ ਦਾਖ਼ਲ ਹੁੰਦਾ ਦੇਖਿਆ ਤਾਂ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਬੀਐਸਐਫ ਦੇ ਅਧਿਕਾਰੀਆਂ ਵੱਲੋਂ ਘੁਸਪੈਠੀਏ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦੇ ਇਧਰ ਆਉਣ ਦਾ ਮਕਸਦ ਵੀ ਪੁੱਛਿਆ ਜਾ ਰਿਹਾ ਹੈ। ਬੀਐਸਐਫ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਐਸਐਫ ਦੇ ਜਵਾਨ ਭਾਰਤ-ਪਾਕਿ ਸਰਹੱਦ ਉਤੇ ਪੂਰੀ ਤਰ੍ਹਾਂ ਚੌਕਸ ਹਨ ਤੇ ਪੂਰੀ ਮੁਸਤੈਦੀ ਨਾਲ ਡਿਊਟੀ ਉਤੇ ਤਾਇਨਾਤ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਗਲਤ ਅਨਸਰ ਨੂੰ ਭਾਰਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਸ਼ੇ ਦੇ ਸਮੱਗਲਰਾਂ ਉਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪਾਕਿਸਤਾਨ ਤੋਂ ਭਾਰਤ ਭੇਜੇ ਜਾਂਦੇ ਸਮੱਗਲਰਾਂ ਨੂੰ ਵੀ ਬੀਐਸਐਫ ਦੇ ਜਵਾਨ ਸਮੇਂ-ਸਮੇਂ ਉਤੇ ਗ੍ਰਿਫ਼ਤਾਰ ਕਰ ਰਹੇ ਹਨ ਤੇ ਭਵਿੱਖ ਵਿੱਚ ਵੀ ਚੌਕਸੀ ਬਰਕਰਾਰ ਰਹੇਗੀ। ਜ਼ਿਕਰਯੋਗ ਹੈ ਕਿ ਬੀਐਸਐਫ ਨੇ ਚੌਕਸੀ ਵਰਤਦੇ ਹੋਏ ਬੀਤੇ ਦਿਨੀਂ ਦੋ ਪਿੱਠੇ ਲੈ ਕੇ ਆ ਰਹੇ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ ਸੀ ਤੇ ਬੀਐਸਐਫ ਨੇ ਉਨ੍ਹਾਂ ਨੂੰ ਤੁਰੰਤ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ ਤੇ ਪੁਲਿਸ ਨੇ ਇਸ ਸਬੰਧੀ ਅਗਲੀ ਕਾਰਵਾਈ ਆਰੰਭ ਦਿੱਤੀ ਸੀ। ਇਹ ਵੀ ਪੜ੍ਹੋ : ਡਰੈਸ ਕੋਡ 'ਚ ਟਿੱਕੀਆਂ ਤੇ ਚਾਟ ਪਾਪੜੀ ਵੇਚਦੇ ਨੇ ਇਹ ਲੜਕੇ, ਲੋਕਾਂ ਨੂੰ ਅਨੋਖਾ ਤਰੀਕਾ ਆਇਆ ਪਸੰਦ