ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੇ ਬੇਟੀ ਮਰੀਅਮ ਨੂੰ ਮਿਲੀ ਵੱਡੀ ਰਾਹਤ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੇ ਬੇਟੀ ਮਰੀਅਮ ਨੂੰ ਮਿਲੀ ਵੱਡੀ ਰਾਹਤ:ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡੀ ਰਾਹਤ ਮਿਲੀ ਹੈ।ਇਸਲਾਮਾਬਾਦ ਹਾਈਕੋਰਟ ਨੇ ਨਵਾਜ਼ ਸ਼ਰੀਫ਼ ਸਮੇਤ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਸ਼ਰੀਫ਼ ਅਤੇ ਜਵਾਈ ਦੀ ਸਜ਼ਾ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਨਵਾਜ਼ ਸ਼ਰੀਫ਼ ,ਉਨ੍ਹਾਂ ਦੀ ਧੀ ਮਰੀਅਮ ਅਤੇ ਜਵਾਈ ਕੈਪਟਨ (ਸੇਵਾਮੁਕਤ) ਐਮ. ਸਫ਼ਦਰ, ਜੁਲਾਈ ਵਿੱਚ ਭ੍ਰਿਸ਼ਟਾਚਾਰ ਦੇ ਇਕ ਕੇਸ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਪਿੱਛੋਂ ਸਜ਼ਾ ਕੱਟ ਰਹੇ ਹਨ।ਇਸਲਾਮਾਬਾਦ ਹਾਈ ਕੋਰਟ ਨੇ ਤਿੰਨਾਂ ਜਣਿਆਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਨਵਾਜ਼ ਸ਼ਰੀਫ਼ , ਮਰੀਅਮ ,ਐਮ.ਸਫਦਰ ਨੂੰ 5-5 ਲੱਖ ਰੁਪਏ ਦਾ ਜ਼ਮਾਨਤ ਹਰਜ਼ਾਨਾ ਭਰਨ ਨੂੰ ਵੀ ਕਿਹਾ ਹੈ। -PTCNews