ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ‘ਚ ਪੰਜਾਬ ਦਾ ਜਵਾਨ ਸ਼ਹੀਦ ,ਪਿੰਡ ‘ਚ ਸੋਗ ਦੀ ਲਹਿਰ

Pakistan firing Punjab Young Sukhwinder Singh martyr In Jammu and Kashmir
ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਪੰਜਾਬ ਦਾ ਜਵਾਨ ਸ਼ਹੀਦ ,ਪਿੰਡ 'ਚ ਸੋਗ ਦੀ ਲਹਿਰ 

ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ‘ਚ ਪੰਜਾਬ ਦਾ ਜਵਾਨ ਸ਼ਹੀਦ ,ਪਿੰਡ ‘ਚ ਸੋਗ ਦੀ ਲਹਿਰ:ਹੁਸ਼ਿਆਰਪੁਰ : ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵਲੋਂ ਅਕਸਰ ਹੀ ਗੋਲੀਬਾਰੀ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਬੀਤੇ ਦਿਨੀਂ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ‘ਚ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦੀ ਜਵਾਬੀ ਕਾਰਵਾਈ ਦੌਰਾਨ ਭਾਰਤੀ ਫੌਜ ਦੇ 2 ਜਵਾਨ ਸ਼ਹੀਦ ਹੋ ਗਏ। ਇਨ੍ਹਾਂ ‘ਚੋਂ ਇਕ ਨੌਜਵਾਨ ਪੰਜਾਬ ਦੇ ਜ਼ਿਲਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।

Pakistan firing Punjab Young Sukhwinder Singh martyr In Jammu and Kashmir
ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ‘ਚ ਪੰਜਾਬ ਦਾ ਜਵਾਨ ਸ਼ਹੀਦ ,ਪਿੰਡ ‘ਚ ਸੋਗ ਦੀ ਲਹਿਰ

ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਬੀਤੇ ਦਿਨ ਜੰਮੂ-ਕਸ਼ਮੀਰ ਦੇ ਬੌਦੀਪੁਰਾ ਅਤੇ ਰਾਜੌਰੀ ਜ਼ਿਲਿਆਂ ‘ਚ ਫਾਇਰਿੰਗ ਕੀਤੀ ਗਈ ਸੀ। ਇਸ ਦੌਰਾਨ ਗੋਲੀਬਾਰੀ ‘ਚ ਭਾਰਤੀ ਫੌਜ ਦੇ 2 ਜਵਾਨ ਸ਼ਹੀਦ ਹੋ ਗਏ। ਇਨ੍ਹਾਂ ‘ਚ ਇਕ ਪੰਜਾਬ ਦਾ ਜਵਾਨ ਵੀ ਸ਼ਾਮਲ ਸੀ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਅਵਿਨਾਸ਼ ਸਿੰਘ ਵਜੋਂ ਹੋਈ ਹੈ। ਸੁਖਵਿੰਦਰ ਸਿੰਘ ਪਿੰਡ ਫਤਿਹਪੁਰ ,ਤਹਿਸੀਲ ਮੁਕੇਰੀਆਂ , ਜ਼ਿਲਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।

Pakistan firing Punjab Young Sukhwinder Singh martyr In Jammu and Kashmir
ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ‘ਚ ਪੰਜਾਬ ਦਾ ਜਵਾਨ ਸ਼ਹੀਦ ,ਪਿੰਡ ‘ਚ ਸੋਗ ਦੀ ਲਹਿਰ

ਦੱਸ ਦੇਈਏ ਕਿ ਸ਼ਹੀਦ ਸੁਖਵਿੰਦਰ ਸਿੰਘ ਭਾਰਤੀ ਫੌਜ ਦੀ 18ਜੇ.ਕੇ. ਰਾਈਫਲ ‘ਚ ਅਪ੍ਰੈਲ 2017 ਨੂੰ ਭਰਤੀ ਹੋਇਆ ਸੀ। ਉਹ ਇਸ ਵੇਲੇ ਰਾਜੌਰੀ ਵਿਖੇ ਬਾਰਡਰ ‘ਤੇ ਤਾਇਨਾਤ ਸੀ। ਜਦੋਂ ਸੁਖਵਿੰਦਰ ਦੇ ਸ਼ਹੀਦ ਹੋਣ ਦੀ ਖ਼ਬਰ ਉਸ ਦੇ ਪਿੰਡ ਪੁੱਜੀ ਤਾਂ ਪਰਿਵਾਰ ਸਮੇਤ ਪਿੰਡ ਵਿੱਚ ਮਾਤਮ ‘ਚ ਛਾ ਗਿਆ। ਸ਼ਹੀਦ ਸੁਖਵਿੰਦਰ ਸਿੰਘ ਦੀ ਲਾਸ਼ ਪਿੰਡ ਆਉਣ ‘ਤੇ ਸਰਕਾਰੀ ਸਨਮਾਨਾਂ ਦਾ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।
-PTCNews