ਪਾਕਿ 'ਚ ਗੈਸ ਸਿਲੰਡਰ ਧਮਾਕੇ ਦੌਰਾਨ 8 ਹਲਾਕ

By Baljit Singh - June 08, 2021 12:06 pm

ਬਲੋਚਿਸਤਾਨ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਇੱਕ ਗੈਸ ਸਿਲੰਡਰ ਵਿਚ ਧਮਾਕਾ ਹੋਣ ਦੀ ਖ਼ਬਰ ਹੈ। ਇਸ ਧਮਾਕੇ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।

ਪੜੋ ਹੋਰ ਖਬਰਾਂ: ਨੇਜ਼ਲ ਵੈਕਸੀਨ: ਜਾਣੋ ਕਿਵੇਂ ਹੋਵੇਗੀ ਇਸਤੇਮਾਲ, ਇਸ ਵਿਚ ਮੌਜੂਦਾ ਕੋਵਿਡ ਟੀਕੇ ਤੋਂ ਕੀ ਹੈ ਵੱਖਰਾ?

ਸਮਾਚਾਰ ਏਜੰਸੀ ਸ਼ਿਨਹੂਆ ਦੀ ਖਬਰ ਅਨੁਸਾਰ ਇਹ ਘਟਨਾ ਸੋਮਵਾਰ ਸ਼ਾਮ ਨੂੰ ਵਾਸ਼ੁਕ ਜ਼ਿਲ੍ਹੇ ਦੇ ਮਾਸ਼ਕੇਲ ਵਿਖੇ ਇੱਕ ਵੈਲਡਿੰਗ ਵਰਕਸ਼ਾਪ ਵਿਚ ਵਾਪਰੀ। ਪੁਲਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਪਹੁੰਚਾਇਆ।

ਪੜੋ ਹੋਰ ਖਬਰਾਂ: ਦੇਸ਼ ‘ਚ 63 ਦਿਨ ਬਾਅਦ ਇੱਕ ਲੱਖ ਤੋਂ ਘੱਟ ਕੋਰੋਨਾ ਕੇਸ, ਮੌਤਾਂ ਦੀ ਗਿਣਤੀ 3.5 ਲੱਖ ਪਾਰ

ਧਮਾਕੇ ਨਾਲ ਚਾਰ ਹੋਰ ਦੁਕਾਨਾਂ ਵੀ ਨਸ਼ਟ ਹੋ ਗਈਆਂ। ਇਕ ਚਸ਼ਮਦੀਦ ਨੇ ਕਿਹਾ ਕਿ ਧਮਾਕਾ ਉਦੋਂ ਹੋਇਆ ਜਦੋਂ ਕਾਮੇ ਇੱਕ ਗੈਸ ਸਿਲੰਡਰ ਦੀ ਮੁਰੰਮਤ ਲਈ ਵੈਲਡਿੰਗ ਮਸ਼ੀਨ ਦੀ ਵਰਤੋਂ ਕਰ ਰਹੇ ਸਨ। ਮ੍ਰਿਤਕਾਂ ਵਿਚ ਪੰਜ ਅਫਗਾਨ ਨਾਗਰਿਕ ਅਤੇ ਤਿੰਨ ਸਥਾਨਕ ਲੋਕ ਸ਼ਾਮਲ ਸਨ।

ਪੜੋ ਹੋਰ ਖਬਰਾਂ: ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਚੋਰੀ ਅਤੇ ਧੋਖਾਧੜੀ ਦੇ ਇਲਜ਼ਾਮ ‘ਚ 7 ਸਾਲ ਦੀ ਜੇਲ

-PTC News

adv-img
adv-img