Tue, Apr 30, 2024
Whatsapp

ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ

Written by  Shanker Badra -- March 16th 2019 03:38 PM
ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ

ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ

ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। [caption id="attachment_270422" align="aligncenter" width="300"]Pakistan Going jathas Shiromani Gurdwara Parbandhak Committee Passport
ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ[/caption] ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ਮਹੀਨੇ ਵਿਚ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2019 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। [caption id="attachment_270424" align="aligncenter" width="300"]Pakistan Going jathas Shiromani Gurdwara Parbandhak Committee Passport
ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੇ ਪਾਸਪੋਰਟ[/caption] ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ। -PTCNews


Top News view more...

Latest News view more...