Tue, Apr 23, 2024
Whatsapp

ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

Written by  Jashan A -- July 25th 2019 08:13 PM
ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਚੋਆ ਸਾਹਿਬ ਨੂੰ ਖੋਲ੍ਹੇ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਵੱਲੋਂ ਲਏ ਗਏ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਲਿਆ ਗਿਆ ਇਕ ਚੰਗਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੰਗਤ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਗੁਰਦੁਆਰਾ ਖਾਰਾ ਸਾਹਿਬ ਪਾਤਸ਼ਾਹੀ ਛੇਵੀਂ ਨੂੰ 72 ਸਾਲਾਂ ਬਾਅਦ ਸੰਗਤ ਲਈ ਖੋਲ੍ਹਿਆ ਗਿਆ ਸੀ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਦਲਿਤ ਭਾਈਚਾਰੇ ਨਾਲ ਵਿਤਕਰਾ ਕਰਨ ਲਈ ਕਾਂਗਰਸ ਸਰਕਾਰ ਨੂੰ ਫਟਕਾਰਿਆ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਅੰਦਰ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਕਈ ਅਸਥਾਨ ਹਨ, ਇਨ੍ਹਾਂ ਵਿੱਚੋਂ ਹੀ ਇਕ ਗੁਰਦੁਆਰਾ ਚੋਆ ਸਾਹਿਬ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਇਸ ਨੂੰ ਖੋਲ੍ਹ ਕੇ ਇਕ ਚੰਗਾ ਉੱਦਮ ਕੀਤਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਜਿਹੇ ਉਪਰਾਲੇ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਆਪਸ ਨਾਲ ਜੋੜਦੇ ਹਨ ਅਤੇ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। -PTC News


Top News view more...

Latest News view more...