ਪਾਕਿਸਤਾਨ ਸਿੱਖ ਗੁ: ਪ੍ਰਬੰਧਕ ਕਮੇਟੀ ਦਾ ਵੱਡਾ ਫੈਸਲਾ, ਗੁ: ਸ੍ਰੀ ਕਰਤਾਰਪੁਰ ਸਾਹਿਬ ‘ਚ ਟਿਕਟੋਕ ਬਣਾਉਣ ‘ਤੇ ਲਗਾਈ ਪਾਬੰਦੀ

Pakistan Gurudwara Sahib Committee Ban TikTok

ਸ੍ਰੀ ਅੰਮ੍ਰਿਤਸਰ ਸਾਹਿਬ: ਧਾਰਮਿਕ ਅਸਥਾਨਾਂ ‘ਤੇ ਲਗਾਤਾਰ ਟਿਕਟੋਕ ਵੀਡੀਓਜ਼ ਬਣਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਦੌਰਾਨ ਵੱਖ-ਵੱਖ ਧਾਰਮਿਕ ਅਸਥਾਨਾਂ ਟਿਕਟੋਕ ਵੀਡੀਓਜ਼ ਬਣਾਉਣ ਦੀ ਮਨਾਹੀ ਕਰ ਦਿੱਤੀ ਹੈ। ਇਸ ਦੇ ਤਹਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਵੀ ਟਿਕਟੋਕ ਵੀਡੀਓਜ਼ ਬਣਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Pakistan Gurudwara Sahib Committee Ban TikTokਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬ ‘ਚ ਟਿਕਟੋਕ ਦੀ ਮਨਾਹੀ ਵਾਲੇ ਬੋਰਡ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਜਾਣਕਾਰੀ ਦਿੱਤੀ।

ਉਹਨਾਂ ਕਿਹਾ ਕਿ ਅੰਗਰੇਜ਼ੀ ਤੇ ਉਰਦੂ ਭਾਸ਼ਾ ‘ਚ ਚੇਤਾਵਨੀ ਨੋਟਿਸ ਲਿਖੇ ਜਾਣਗੇ। ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਆਉਣ ਜਾਣ ਵਾਲੇ ਰਸਤਿਆਂ, ਪਰਿਕਰਮਾ, ਲੰਗਰ ਭਵਨ, ਜੋੜਾ ਘਰ ਅਤੇ ਰਿਸੈਪਸ਼ਨ ‘ਤੇ ਨੋਟਿਸ ਲਗਾਏ ਜਾਣਗੇ।

ਹੋਰ ਪੜ੍ਹੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਰਗ ਮੁਲਾਜ਼ਮਾਂ ਨੂੰ ਧਰਨਾ ਖ਼ਤਮ ਕਰਨ ਦੀ ਕੀਤੀ ਅਪੀਲ

ਤੁਹਾਨੂੰ ਦੱਸ ਦੇਈਏ ਕਿ ਆਏ ਦਿਨ ਗੁਰੂ ਘਰਾਂ ‘ਚ ਇਤਰਾਜ਼ਯੋਗ ਗੀਤਾਂ ‘ਤੇ ਲੋਕਾਂ ਵੱਲੋਂ ਟਿਕਟੋਕ ਵੀਡੀਓਜ਼ ਬਣਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ।

Pakistan Gurudwara Sahib Committee Ban TikTokਕੁਝ ਦਿਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁਝ ਲੜਕੀਆਂ ਵੱਲੋਂ ਟਿਕਟੋਕ ’ਤੇ ਵੀਡੀਓ ਬਣਾ ਕੇ ਸੋਸ਼ਲ ਮੀਡਿਆ ‘ਤੇ ਅਪਲੋਡ ਕੀਤੀ ਗਈ ਸੀ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਸੀ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

-PTC News