ਕੈਪਟਨ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਪ੍ਰਗਟਾਇਆ ਰੋਸ

By Shanker Badra - January 23, 2019 4:01 pm

ਕੈਪਟਨ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਪ੍ਰਗਟਾਇਆ ਰੋਸ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਸਬੰਧੀ ਪਾਕਿਸਤਾਨ ਦੇ ਪ੍ਰਸਤਾਵ ’ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਵ ਵਿਆਪਕ ਗੁਰੂ ਹਨ ,ਜਿਨਾਂ ਦੇ ਸ਼ਰਧਾਲੂ ਸਾਰੇ ਧਰਮਾਂ ਖਾਸ ਤੌਰ ’ਤੇ ਹਿੰਦੂ ਧਰਮ ਨਾਲ ਵੀ ਜੁੜੇ ਹੋਏ ਹਨ।

Pakistan Kartarpur Corridor Capt Amarinder Singh Travel Expressed protest
ਕੈਪਟਨ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਪ੍ਰਗਟਾਇਆ ਰੋਸ

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਆਪਣੇ ਅਧਿਕਾਰ ਖੇਤਰ ਵਿੱਚ ਪ੍ਰਵੇਸ਼ ਨੂੰ ਨਿਯਮਤ ਕਰਨ ਲਈ ਸਮਝੌਤੇ ਦਾ ਖਰੜਾ ਭੇਜਿਆ ਜਾਵੇਗਾ ਤਾਂ ਉਸ ਵੇਲੇ ਇਹ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ।ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਸ਼ਕ ਪਾਕਿਸਤਾਨ ਨੂੰ ਆਪਣੇ ਅਧਿਕਾਰ ਖੇਤਰ ਦੀ ਸੁਰੱਖਿਆ ਨਾਲ ਸਬੰਧਤ ਸ਼ਰਤਾਂ ਤੈਅ ਕਰਨ ਦਾ ਪੂਰਾ ਹੱਕ ਹੈ ਪਰ ਇਸ ਪੱਖ ਨੂੰ ਵੀ ਵਿਚਾਰਨਾ ਚਾਹੀਦਾ ਹੈ ਕਿ ਪਹਿਲੇ ਪਾਤਸ਼ਾਹ ਦੀ ਵਿਚਾਰਧਾਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕ ਉਨਾਂ ਵੱਲੋਂ ਦਰਸਾਏ ਮਾਰਗ ’ਤੇ ਚਲਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਵਿਤਕਰੇ ਲਈ ਕੋਈ ਥਾਂ ਨਹੀਂ ਹੈ ਅਤੇ ਇੱਥੋਂ ਤੱਕ ਕਿ ਲੰਗਰ ਦੀ ਸੇਵਾ ਦਾ ਸੰਕਲਪ ਵੀ ਜਾਤ-ਪਾਤ ਤੋਂ ਰਹਿਤ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਬਿਨਾਂ ਕਿਸੇ ਧਾਰਮਿਕ ਪੱਖਪਾਤ ਤੋਂ ਹਰੇਕ ਮਨੁੱਖ ਲਈ ਹਮੇਸ਼ਾ ਖੁੱਲੇ ਹਨ।

Pakistan Kartarpur Corridor Capt Amarinder Singh Travel Expressed protest
ਕੈਪਟਨ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਪ੍ਰਗਟਾਇਆ ਰੋਸ

ਮੁੱਖ ਮੰਤਰੀ ਨੇ ਦੱਸਿਆ ਕਿ ਹਿੰਦੂ ਪਰਿਵਾਰਾਂ ਵਿੱਚ ਆਪਣੇ ਵੱਡੇ ਪੁੱਤਰਾਂ ਨੂੰ ਸਿੱਖ ਸਜਾਉਣ ਦੀ ਰਵਾਇਤ ਸਾਲਾਂ ਬੱਧੀ ਚਲਦੀ ਆਈ ਹੈ ਅਤੇ ਭਾਰਤ ਵਿੱਚ ਸਿੱਖ ਧਰਮ ਪ੍ਰਤੀ ਵਿਸ਼ਵਾਸ ਏਨਾ ਡੂੰਘਾ ਹੈ ਕਿ ਦੂਸਰੇ ਧਰਮਾਂ ਨੂੰ ਇਸ ਵਿਸ਼ਵਾਸ ਤੋਂ ਵਾਂਝਾ ਰੱਖਣ ਦੀ ਪਾਕਿਸਤਾਨ ਦੀ ਸਰਕਾਰ ਨੂੰ ਸੋਚ ਵੀ ਨਹੀਂ ਰੱਖਣੀ ਚਾਹੀਦੀ।ਉਨਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਕਰਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝਾ ਰੱਖਣਾ ਕਿ ਉਹ ਸਿੱਖ ਨਹੀਂ ਹਨ ਪੂਰੀ ਤਰਾਂ ਅਨਿਆਂਪੂਰਨ ਹੈ।ਉਨਾਂ ਨੇ ਭਾਰਤ ਸਰਕਾਰ ਨੂੰ ਇਹ ਮਸਲਾ ਪਾਕਿਸਤਾਨ ਸਰਕਾਰ ਨਾਲ ਪਹਿਲ ਦੇ ਆਧਾਰ ’ਤੇ ਉਠਾਉਣ ਦੀ ਅਪੀਲ ਕੀਤੀ।

Pakistan Kartarpur Corridor Capt Amarinder Singh Travel Expressed protest
ਕੈਪਟਨ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਪ੍ਰਗਟਾਇਆ ਰੋਸ

ਕਰਤਾਰਪੁਰ ਲਾਂਘੇ ਰਾਹੀਂ ਪ੍ਰਵੇਸ਼ ਕਰਨ ਬਾਰੇ ਪਾਕਿਸਤਾਨ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਖਰੜਾ ਪ੍ਰਸਤਾਵ ਸਬੰਧੀ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦੇ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗਿਣਤੀ ਵੀ ਪਾਕਿਸਤਾਨ ਵੱਲੋਂ ਤੈਅ ਕਰਨ ਦੀ ਸ਼ਰਤ ’ਤੇ ਸਖ਼ਤ ਇਤਰਾਜ਼ ਕੀਤਾ।ਉਨਾਂ ਕਿਹਾ ਕਿ ਇਕ ਗਰੁੱਪ ਵਿੱਚ 15 ਵਿਅਕਤੀਆਂ ਨੂੰ ਸੀਮਤ ਕਰਨਾ ਵਾਜਬ ਨਹੀਂ ਹੈ ਅਤੇ ਸ਼ਰਧਾਲੂਆਂ ਨੂੰ ਵਿਅਕਤੀਗਤ ਤੌਰ ’ਤੇ ਜਾਣ ਦੀ ਆਗਿਆ ਹੋਣੀ ਚਾਹੀਦੀ ਹੈ।ਸ਼ਰਧਾਲੂਆਂ ਲਈ ‘ਖੁੱਲੇ ਦਰਸ਼ਨ ਦੀਦਾਰੇ’ ਦੀ ਵਕਾਲਤ ਕਰਦਿਆਂ ਉਨਾਂ ਕਿਹਾ ਇਕ ਦਿਨ ਵਿੱਚ 500 ਸ਼ਰਧਾਲੂਆਂ ਦੇ ਜਾਣ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ ਅਤੇ ਖਾਸ ਤੌਰ ’ਤੇ ਉਸ ਵੇਲੇ ਜਦੋਂ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ।

Pakistan Kartarpur Corridor Capt Amarinder Singh Travel Expressed protest
ਕੈਪਟਨ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ’ਤੇ ਪ੍ਰਗਟਾਇਆ ਰੋਸ

ਮੁੱਖ ਮੰਤਰੀ ਨੇ ਕਿਹਾ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਣ ਦੇ ਕਲਾਜ਼ ਸਬੰਧੀ ਰਿਪੋਰਟ ’ਤੇ ਚਿੰਤਾ ਜ਼ਾਹਰ ਕੀਤੀ।ਉਨਾਂ ਕਿਹਾ ਕਿ ਪੰਜਾਬ ਵਿੱਚ ਬਹੁਤੀ ਪੇਂਡੂ ਵਸੋਂ ਕੋਲ ਪਾਸਪੋਰਟ ਨਹੀਂ ਹੈ ਜਿਸ ਕਰਕੇ ਅਜਿਹੇ ਕਦਮ ਨਾਲ ਉਹ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ।ਮੁੱਖ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਦੋਵੇਂ ਧਿਰਾਂ ਗੱਲਬਾਤ ਦਾ ਰਾਹ ਅਪਣਾ ਕੇ ਇਸ ਸਬੰਧ ਵਿੱਚ ਰਸਮੀ ਸਮਝੌਤਾ ਲਾਗੂ ਹੋਣ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੇ ਬਿਨਾਂ ਕਿਸੇ ਔਕੜ ਤੋਂ ਜਾਣ ਲਈ ਸਾਰੇ ਮਸਲੇ ਨਜਿੱਠ ਲਏ ਜਾਣ।ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਰਿਪੋਰਟਾਂ ਮੁਤਾਬਕ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਰਾਹੀਂ ਲੋਕਾਂ ਦੇ ਜਾਣ ’ਤੇ ਬੰਦਿਸ਼ਾਂ ਲਾਉਣ ਦੇ ਅਜਿਹੇ ਪਿਛਾਂਹ ਖਿੱਚੂ ਕਦਮਾਂ ਨਾਲ ਉੱਥੋਂ ਦੀ ਸਰਕਾਰ ਵੱਲੋਂ ਚੁੱਕੇ ਇਸ ਸਾਕਾਰਾਤਮਕ ਕਦਮ ’ਤੇ ਨਾਂਹ ਪੱਖੀ ਪ੍ਰਭਾਵ ਪਵੇਗਾ।ਉਨਾਂ ਕਿਹਾ ਕਿ ਹੁਣ ਭਾਰਤ ਸਰਕਾਰ ਵੱਲੋਂ ਅਜਿਹੇ ਸਾਰੇ ਮਾਮਲਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕੀਤਾ ਜਾਵੇ ਤਾਂ ਕਿ ਸ਼ਰਧਾਲੂ ਦੋਵਾਂ ਮੁਲਕਾਂ ਦੇ ਇਤਿਹਾਸਕ ਫੈਸਲੇ ਦਾ ਵੱਧ ਤੋਂ ਵੱਧ ਲਾਹਾ ਖੱਟ ਸਕਣ।
-PTCNews

adv-img
adv-img