ਪਾਕਿਸਤਾਨ ’ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਦਿੱਲੀ 'ਚ ਸਿੱਖਾਂ ਨੇ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਕੀਤਾ ਰੋਸ ਮੁਜ਼ਾਹਰਾ

By Shanker Badra - September 02, 2019 2:09 pm

ਪਾਕਿਸਤਾਨ ’ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਦਿੱਲੀ 'ਚ ਸਿੱਖਾਂ ਨੇ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਕੀਤਾ ਰੋਸ ਮੁਜ਼ਾਹਰਾ:ਨਵੀਂ ਦਿੱਲੀ : ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ’ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਬੇਟੀ ਜਗਜੀਤ ਕੌਰ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਉਸ ਦਾ ਵਿਆਹ ਇੱਕ ਮੁਸਲਿਮ ਲੜਕੇ ਨਾਲ ਕਰਵਾਉਣ ਦਾ ਮਾਮਲਾ ਭਾਰਤ ’ਚ ਪੂਰੀ ਤਰ੍ਹਾਂ ਭਖ ਗਿਆ ਹੈ।ਇਸ ਘਟਨਾ ਨੂੰ ਲੈ ਕੇ ਸਮੁੱਚੀ ਵਿਸ਼ਵ ਵਿਚ ਸਿੱਖਾਂ ਵਿਚ ਬਹੁਤ ਵੱਡਾ ਰੋਸ ਹੈ ਅਤੇ ਸਿੱਖ ਸੰਗਠਨਾਂ ਦੇ ਸਖ਼ਤ ਪ੍ਰਤੀਕਰਮ ਆ ਰਹੇ ਹਨ।

Pakistan Sikh girl Forced Religion Conversion Against Delhi Sikhs Protest ਪਾਕਿਸਤਾਨ ’ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਦਿੱਲੀ 'ਚ ਸਿੱਖਾਂ ਨੇ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਕੀਤਾ ਰੋਸ ਮੁਜ਼ਾਹਰਾ

ਜਿਸ ਨੂੰ ਲੈ ਕੇ ਅੱਜ ਨਵੀਂ ਦਿੱਲੀ ਵਿਖੇ ਸਿੱਖ ਭਾਈਚਾਰੇ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਹੈ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਘੱਟ ਗਿਣਤੀਆਂ ਨਾਲ ਬੁਰਾ ਵਰਤਾਅ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪਾਕਿਸਤਾਨ 'ਚ ਘੱਟ ਗਿਣਤੀਆਂ ਦੇ ਘਰਾਂ ਦੇ ਬਾਹਰ ਸੁਰੱਖਿਆ ਇੰਤਜ਼ਾਮ ਪੁਖ਼ਤਾ ਕੀਤੇ ਜਾਣ।

Pakistan Sikh girl Forced Religion Conversion Against Delhi Sikhs Protest ਪਾਕਿਸਤਾਨ ’ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਦਿੱਲੀ 'ਚ ਸਿੱਖਾਂ ਨੇ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਕੀਤਾ ਰੋਸ ਮੁਜ਼ਾਹਰਾ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਇਸੇ ਮਾਮਲੇ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਾਂ ਦਾ ਵਫ਼ਦ ਵਿਦੇਸ਼ ਮੰਤਰਾਲੇ ਦੇ ਜੁਆਇੰਟ ਸਕੱਤਰ ਨੂੰ ਮਿਲਿਆ ਸੀ। ਉਨ੍ਹਾਂ ਪੂਰੇ ਮਾਮਲੇ ਦੀ ਜਾਣਕਾਰੀ ਦੇ ਕੇ ਲੜਕੀ ਦੀ ਸਹੀ-ਸਲਾਮਤ ਰਿਹਾਈ ਕਰਵਾਉਣ 'ਚ ਮਦਦ ਕਰਨ ਦੀ ਅਪੀਲ ਕੀਤੀ ਸੀ।

Pakistan Sikh girl Forced Religion Conversion Against Delhi Sikhs Protest ਪਾਕਿਸਤਾਨ ’ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਦਿੱਲੀ 'ਚ ਸਿੱਖਾਂ ਨੇ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਕੀਤਾ ਰੋਸ ਮੁਜ਼ਾਹਰਾ

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਚ ਗੁਰਦੁਆਰਾ ਸਾਹਿਬ ਦੇ ਇਕ ਗ੍ਰੰਥੀ ਦੀ ਲੜਕੀ ਕਈ ਦਿਨਾਂ ਤੋਂ ਲਾਪਤਾ ਸੀ। ਇਸ ਸਬੰਧੀ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਕਈ ਦਿਨ ਪਹਿਲਾਂ ਰਾਤ ਨੂੰ 6-7 ਮੁੰਡੇ ਆਏ ਤੇ ਉਹਨਾਂ ਦੀ ਧੀ ਨੂੰ ਜ਼ਬਰੀ ਚੁੱਕ ਕੇ ਲੈ ਗਏ ਸਨ।
-PTCNews

adv-img
adv-img