Fri, May 17, 2024
Whatsapp

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ

Written by  Shanker Badra -- August 12th 2019 06:16 PM
ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ:ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ। [caption id="attachment_328406" align="aligncenter" width="300"]Pakistan visiting Pilgrims SGPC Passport submission date 10 day Increase
ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ[/caption] ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ। [caption id="attachment_328407" align="aligncenter" width="300"]Pakistan visiting Pilgrims SGPC Passport submission date 10 day Increase
ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ[/caption] ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਅਗਸਤ 2019 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 10 ਅਗਸਤ ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਸਮੇਂ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ। [caption id="attachment_328405" align="aligncenter" width="300"]Pakistan visiting Pilgrims SGPC Passport submission date 10 day Increase
ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। -PTCNews


Top News view more...

Latest News view more...

LIVE CHANNELS