ਮੁੱਖ ਖਬਰਾਂ

ਸਰਹੱਦ ਰਾਹੀਂ ਭਾਰਤ 'ਚ ਦਾਖ਼ਲ ਹੁੰਦਾ ਪਾਕਿਸਤਾਨੀ ਕਾਬੂ

By Ravinder Singh -- March 26, 2022 4:46 pm

ਅੰਮ੍ਰਿਤਸਰ : ਥਾਣਾ ਲੋਪੋਕੇ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀਓਪੀ ਤੋਤਾ ਤੋਂ ਬੀ ਐੱਸ ਐੱਫ ਦੀ 22 ਬਟਾਲੀਅਨ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਭਾਰਤ ਪਾਕਿ ਸਰਹੱਦ ਜ਼ਰੀਏ ਭਾਰਤ ਵਾਲੇ ਪਾਸੇ ਦਾਖ਼ਲ ਹੋ ਰਿਹਾ ਸੀ ਜਿਸ ਨੂੰ ਮੌਕੇ ਉਤੇ ਬੀਐਸਐਫ ਦੇ ਜਵਾਨਾਂ ਵੱਲੋਂ ਤੁਰੰਤ ਕਾਬੂ ਕਰ ਲਿਆ ਗਿਆ।

ਸਰਹੱਦ ਰਾਹੀਂ ਭਾਰਤ 'ਚ ਦਾਖ਼ਲ ਹੁੰਦਾ ਪਾਕਿਸਤਾਨੀ ਕਾਬੂ
ਬੀਐਸਐਫ ਦੇ ਜਵਾਨਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੁਣ ਕਾਬੂ ਕੀਤੇ ਇਸ ਪਾਕਿਸਤਾਨੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਕਾਬੂ ਕੀਤੇ ਗਏ ਇਸ ਵਿਅਕਤੀ ਵਿਰੁੱਧ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਰਹੱਦ ਰਾਹੀਂ ਭਾਰਤ 'ਚ ਦਾਖ਼ਲ ਹੁੰਦਾ ਪਾਕਿਸਤਾਨੀ ਕਾਬੂ
ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ਦੀ ਬੀਓਪੀ ਤੋਤਾ ਤੋਂ ਬੀਐਸਐਫ ਦੇ ਤਾਇਨਾਤ ਜਵਾਨਾਂ ਨੇ ਸਰਹੱਦ ਰਸਤੇ ਭਾਰਤ ਵਿੱਚ ਦਾਖਲ ਹੁੰਦੇ ਪਾਕਿਸਤਾਨੀ ਵਿਅਕਤੀ ਨੂੰ ਕਾਬੂ ਕਰ ਲਿਆ।

ਸਰਹੱਦ ਰਾਹੀਂ ਭਾਰਤ 'ਚ ਦਾਖ਼ਲ ਹੁੰਦਾ ਪਾਕਿਸਤਾਨੀ ਕਾਬੂਬੀਐਸਐਫ ਜਵਾਨਾਂ ਨੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਪਾਕਿਸਤਾਨੀ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਕਾਬੂ ਕੀਤੇ ਗਏ ਪਾਕਿਸਤਾਨੀ ਵਿਅਕਤੀ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪਾਕਿ ਨਾਗਰਿਕ ਕੋਲੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਵੇਗੀ: ਲਾਲ ਚੰਦ ਕਟਾਰੂਚੱਕ

  • Share