ਪਾਕਿਸਤਾਨ ਦੀ ਇੱਕ ਹੋਰ ਸਾਜ਼ਿਸ਼ ਨਾਕਾਮ , 1 ਕਿਲੋ ਆਰ.ਡੀ.ਐਕਸ. ਮੇਤ ਨੌਜਵਾਨ ਗ੍ਰਿਫ਼ਤਾਰ
ਗੁਰਦਾਸਪੁਰ : ਗੁਰਦਾਸਪੁਰ ਦੇ ਦੀਨਾਨਗਰ 'ਚ ਪਾਕਿਸਤਾਨ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਦੀਨਾਨਗਰ ਪੁਲਿਸ ਨੇ ਇੱਕ ਕਿੱਲੋ ਆਰ.ਡੀ.ਐਕਸ. ਸਮੇਤ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
[caption id="attachment_554250" align="aligncenter" width="237"] ਪਾਕਿਸਤਾਨ ਦੀ ਇੱਕ ਹੋਰ ਸਾਜ਼ਿਸ਼ ਨਾਕਾਮ , 1 ਕਿਲੋ ਆਰ.ਡੀ.ਐਕਸ. ਮੇਤ ਨੌਜਵਾਨ ਗ੍ਰਿਫ਼ਤਾਰ[/caption]
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸੁਖਵਿੰਦਰ ਸਿੰਘ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਜਾਣਕਾਰੀ ਅਨੁਸਾਰ ਇਹ ਆਰ.ਡੀ.ਐਕਸ. ਪਾਕਿਸਤਾਨ ਤੋਂ ਆਯਾਤ ਕੀਤਾ ਗਿਆ ਸੀ।
[caption id="attachment_554249" align="aligncenter" width="300"]
ਪਾਕਿਸਤਾਨ ਦੀ ਇੱਕ ਹੋਰ ਸਾਜ਼ਿਸ਼ ਨਾਕਾਮ , 1 ਕਿਲੋ ਆਰ.ਡੀ.ਐਕਸ. ਮੇਤ ਨੌਜਵਾਨ ਗ੍ਰਿਫ਼ਤਾਰ[/caption]
ਪੁਲਿਸ ਨੇ ਦੱਸਿਆ ਕਿ ਨੌਜਵਾਨ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫ਼ਿਲਹਾਲ ਗ੍ਰਿਫ਼ਤਾਰ ਕੀਤੇ ਨੌਜਵਾਨ ਤੋਂ ਪੁੱਛਗਿੱਛ ਜਾਰੀ ਹੈ।
[caption id="attachment_554248" align="aligncenter" width="300"]
ਪਾਕਿਸਤਾਨ ਦੀ ਇੱਕ ਹੋਰ ਸਾਜ਼ਿਸ਼ ਨਾਕਾਮ , 1 ਕਿਲੋ ਆਰ.ਡੀ.ਐਕਸ. ਮੇਤ ਨੌਜਵਾਨ ਗ੍ਰਿਫ਼ਤਾਰ[/caption]
ਦੱਸ ਦੇਈਏ ਕਿ ਬੀਤੇ ਦਿਨੀ ਥਾਣਾ ਭੈਣੀ ਮੀਆਂਖਾ ਪੁਲਿਸ ਨੇ 2 ਜਵਾਨਾਂ ਨੂੰ ਹੈਂਡ ਗਰਨੇਡ ਸਮੇਤ ਕਾਬੂ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਵਿੱਚ ਹੋਏ ਹੈਂਡ ਗ੍ਰੇਨੇਡ ਹਮਲੇ ਵਿੱਚ ਵੀ ਇਸੇ ਤਰ੍ਹਾਂ ਦੇ ਹੈਂਡ ਗ੍ਰੇਨੇਡ ਦੀ ਵਰਤੋਂ ਕੀਤੀ ਗਈ ਸੀ।
-PTCNews