Wed, Apr 24, 2024
Whatsapp

ਦਿੱਲੀ 'ਚ ਫੜੇ ਗਏ ਪਾਕਿਸਤਾਨੀ ਅੱਤਵਾਦੀ ਨੂੰ ਅਦਾਲਤ ਨੇ 14 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Written by  Riya Bawa -- October 12th 2021 05:28 PM
ਦਿੱਲੀ 'ਚ ਫੜੇ ਗਏ ਪਾਕਿਸਤਾਨੀ ਅੱਤਵਾਦੀ ਨੂੰ ਅਦਾਲਤ ਨੇ 14 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਦਿੱਲੀ 'ਚ ਫੜੇ ਗਏ ਪਾਕਿਸਤਾਨੀ ਅੱਤਵਾਦੀ ਨੂੰ ਅਦਾਲਤ ਨੇ 14 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਨਵੀਂ ਦਿੱਲੀ: ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਤੋਂ ਗ੍ਰਿਫਤਾਰ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਮੁਹੰਮਦ ਅਸਰਾਫ ਨੂੰ ਦਿੱਲੀ ਦੀ ਅਦਾਲਤ ਨੇ 14 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਸੀ ਕਿ ਅਸ਼ਰਫ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। Delhi Police gets 14-day custody of 4 suspects accused of planning terror attacks during Navratri, Ramlila - India News ਡਿਪਟੀ ਪੁਲਿਸ ਕਮਿਸ਼ਨਰ (ਸਪੈਸ਼ਲ ਸੈੱਲ) ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਵਸਨੀਕ ਮੁਹੰਮਦ ਅਸ਼ਰਫ ਉਰਫ ਅਲੀ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਭਾਰਤੀ ਪਛਾਣ ਪੱਤਰ ਪ੍ਰਾਪਤ ਕੀਤਾ। ਉਹ ਇੱਕ ਭਾਰਤੀ ਨਾਗਰਿਕ ਵਜੋਂ ਰਹਿ ਰਿਹਾ ਸੀ। ਸਪੈਸ਼ਲ ਸੈੱਲ ਦੇ ਡਿਪਟੀ ਪੁਲਿਸ ਕਮਿਸ਼ਨਰ (ਡੀਸੀਪੀ) ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਪਾਕਿਸਤਾਨੀ ਅੱਤਵਾਦੀ ਮੁਹੰਮਦ ਅਸਰਾਫ ਪਿਛਲੇ 10-15 ਸਾਲਾਂ ਤੋਂ ਜਾਅਲੀ ਆਈਡੀ ਨਾਲ ਭਾਰਤ ਵਿੱਚ ਰਹਿ ਰਿਹਾ ਸੀ। Delhi police cracks whip against COVID-19 norm violators, issues nearly 12,000 challans in 2 weeks | India News | Zee News ਦੱਸ ਦੇਈਏ ਕਿ ਇਹ ਅੱਤਵਾਦੀ ਰਾਜਧਾਨੀ ਨੂੰ ਦਿਹਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਸਪੈਸ਼ਲ ਸੈੱਲ ਨੇ ਅੱਤਵਾਦੀ ਕੋਲੋਂ ਏਕੇ -47 ਅਤੇ ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਹਨ। ਇਹ ਅੱਤਵਾਦੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਭਾਰਤ 'ਤੇ ਹਮਲਾ ਕਰਨ ਲਈ ਤਿਆਰ ਕੀਤਾ ਸੀ। ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। What is a hand grenade? - AOAV -PTC News


Top News view more...

Latest News view more...