ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ:ਇਸਲਾਮਾਬਾਦ : ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ।ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। [caption id="attachment_284453" align="aligncenter" width="300"] ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਸਦ ਉਮਰ ਨੂੰ ਵਿੱਤ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਊਰਜਾ ਮੰਤਰੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਤੋਂ ਅਸਦ ਨੇ ਇਨਕਾਰ ਕਰ ਦਿੱਤਾ ਅਤੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। [caption id="attachment_284452" align="aligncenter" width="300"] ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਦੱਸ ਦੇਈਏ ਕਿ ਵਿੱਤ ਮੰਤਰੀ ਅਸਦ ਉਮਰ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਪਾਕਿਸਤਾਨ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਪਾਕਿਸਤਾਨ ਦਾ ਕਰਜ਼ ਇੰਨਾ ਵੱਧ ਚੁੱਕਾ ਹੈ ਕਿ ਦੇਸ਼ ਦੀਵਾਲੀਆ ਹੋਣ ਦੀ ਕਗਾਰ 'ਤੇ ਹੈ। -PTCNews