Advertisment

ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਬਰਕਰਾਰ

author-image
Ravinder Singh
Updated On
New Update
ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਬਰਕਰਾਰ
Advertisment
ਚੰਡੀਗੜ੍ਹ : ਪਨਬੱਸ ਤੇ ਪੀਆਰਟੀਸੀ ਕੰਟਰੈਕਚੁਅਲ ਮੁਲਾਜ਼ਮਾਂ ਵੱਲੋਂ 3 ਦਿਨ ਦੀ ਹੜਤਾਲ ਦਾ ਸੱਦਾ ਬਰਕਰਾਰ ਰੱਖਿਆ ਗਿਆ ਹੈ। ਪਨਬੱਸ ਤੇ ਪੀਆਰਟੀਸੀ ਕੰਟਰੈਕਚੁਅਲ ਮੁਲਾਜ਼ਮਾਂ ਦੀ ਟਰਾਂਸਪੋਰਟ ਮੰਤਰੀ ਤੇ ਟਰਾਂਸਪੋਰਟ ਸਕੱਤਰ ਨਾਲ ਕਈ ਮੁਲਾਕਾਤਾਂ ਮਗਰੋਂ ਉਨ੍ਹਾਂ ਦੀਆਂ ਮੰਗਾਂ ਬਾਰੇ ਕੋਈ ਵੀ ਫ਼ੈਸਲਾ ਨਾ ਹੋਣ ਉਤੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਬਰਕਰਾਰ ਰੱਖਿਆ ਗਿਆ ਹੈ।
Advertisment
ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਬਰਕਰਾਰਕਾਬਿਲੇਗੌਰ ਹੈ ਕਿ ਪਨਬੱਸ ਤੇ ਪੀਆਰਟੀਸੀ ਕੰਟਰੈਕਚੁਅਲ ਮੁਲਾਜ਼ਮਾਂ ਵੱਲੋ 14, 15 ਤੇ 16 ਅਗਸਤ ਨੂੰ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ 15 ਅਗਸਤ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਝੰਡਾ ਲਹਿਰਾਉਣਗੇ ਉਥੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਬਰਕਰਾਰ ਬੁਲਾਰਿਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਦਾਅਵੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ, ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਅਸੀਂ ਵਚਨਬੱਧ ਹਾਂ ਪਰ ਹੁਣ ਸਰਕਾਰ ਨੇ ਮੰਗਾਂ ਦਾ ਹੱਲ ਤਾਂ ਕਿ ਕਰਨਾ ਉਲਟਾ ਪਨਬੱਸ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਥਾਂ ਜਾਂ ਪੱਕਾ ਕਰਨ ਵੱਲ ਨਹੀਂ, ਆਊਟਸੋਰਸਿੰਗ ਤੇ ਡਰਾਈਵਰ ਕੰਡਕਟਰ ਵਰਕਸ਼ਾਪ ਦੀ ਭਰਤੀ ਰੱਖੀ ਗਈ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਨੌਜਵਾਨਾਂ ਦੀਆਂ ਜ਼ਿੰਦਗੀਆਂ ਖ਼ਰਾਬ ਕਰਨ ਦੀ ਨੀਤੀ ਉਤੇ ਹਨ ਕਿਉਂਕਿ ਆਊਟਸੋਰਸਿੰਗ ਸਟਾਫ ਨੂੰ ਸਰਕਾਰ ਆਪਣਾ ਮੁਲਾਜ਼ਮ ਨਹੀਂ ਮੰਨਦੀ। ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਬਰਕਰਾਰਉਨ੍ਹਾਂ ਨੇ ਕਿਹਾ ਕਿ ਜੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। publive-image -PTC News ਇਹ ਵੀ ਪੜ੍ਹੋ : ਪੰਜਾਬ 'ਚ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਦੀ ਬਿਮਾਰੀ, ਜਾਣੋ ਇਸ ਦੇ ਲੱਛਣ ਤੇ ਉਪਾਅ-
punjabinews latestnews dharna punbusprtc agitation ptcnews transportminister contractemployees
Advertisment

Stay updated with the latest news headlines.

Follow us:
Advertisment