Advertisment

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਿੱਚ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ ,ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼

author-image
Shanker Badra
Updated On
New Update
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਿੱਚ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ ,ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼
Advertisment
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਿੱਚ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ ,ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। Panchayat election December month Not held Bhai Longowal Punjab Government written letter

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਿੱਚ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ , ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼ ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਅਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। panchayat-election-december-month-not-held-bhai-longowal-punjab-government-written-letter

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਿੱਚ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ , ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼ ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ।ਜਦੋਂ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ, ਤਾਂ ਉਸ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ ਹਨ। panchayat-election-december-month-not-held-bhai-longowal-punjab-government-written-letter

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਿੱਚ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ , ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਹੈ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ। -PTCNews-
latest-news india-latest-news punjab-government-news news-in-punjabi news-in-punjab bhai-longowal-news panchayat-election-news
Advertisment

Stay updated with the latest news headlines.

Follow us:
Advertisment