Mon, Apr 29, 2024
Whatsapp

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

Written by  Jashan A -- August 12th 2019 08:52 AM
ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ,ਪੰਚਕੂਲਾ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ। ਬੀਤੇ ਦਿਨ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਚੱਲ ਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ (ਪੰਚਕੂਲਾ) ਪਹੁੰਚਿਆ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ। ਜਿਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ (ਪੰਚਕੂਲਾ) ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ, ਜੋ ਕਿ ਨਰਾਇਣਗੜ੍ਹ, ਸਢੌਰਾ ਹੁੰਦੇ ਹੋਏ ਰਾਤ ਦਾ ਵਿਸ਼ਰਾਮ ਯਮੁਨਾ ਨਗਰ (ਗੁਰਦੁਆਰਾ ਸ੍ਰੀ ਕਪਾਲ ਮੋਚਨ ਸਾਹਿਬ, ਹਰਿਆਣਾ) ਵਿਖੇ ਹੋਵੇਗਾ। ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। -PTC News


Top News view more...

Latest News view more...