Advertisment

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

author-image
Jashan A
Updated On
New Update
ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
Advertisment
ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ,ਪੰਚਕੂਲਾ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ। publive-image ਬੀਤੇ ਦਿਨ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਚੱਲ ਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ (ਪੰਚਕੂਲਾ) ਪਹੁੰਚਿਆ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ। publive-imageਜਿਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ (ਪੰਚਕੂਲਾ) ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ, ਜੋ ਕਿ ਨਰਾਇਣਗੜ੍ਹ, ਸਢੌਰਾ ਹੁੰਦੇ ਹੋਏ ਰਾਤ ਦਾ ਵਿਸ਼ਰਾਮ ਯਮੁਨਾ ਨਗਰ (ਗੁਰਦੁਆਰਾ ਸ੍ਰੀ ਕਪਾਲ ਮੋਚਨ ਸਾਹਿਬ, ਹਰਿਆਣਾ) ਵਿਖੇ ਹੋਵੇਗਾ। publive-imageਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। -PTC News-
gurduwara-sri-nadha-sahib-news panchkula international-nagar-kirtan gurduwara-sri-nadha-sahib latest-gurduwara-sri-nadha-sahib-news
Advertisment

Stay updated with the latest news headlines.

Follow us:
Advertisment