Sat, Apr 20, 2024
Whatsapp

ਪੰਚਕੂਲਾ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕੀਤਾ ਕਤਲ

Written by  Shanker Badra -- November 17th 2018 02:24 PM -- Updated: November 17th 2018 03:04 PM
ਪੰਚਕੂਲਾ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕੀਤਾ ਕਤਲ

ਪੰਚਕੂਲਾ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕੀਤਾ ਕਤਲ

ਪੰਚਕੂਲਾ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕੀਤਾ ਕਤਲ:ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਸਥਿਤ ਖਾਟੌਲੀ ਪਿੰਡ ਵਿਚ ਬੀਤੀ ਰਾਤ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਇੱਕ ਬਜ਼ੁਰਗ ਔਰਤ ਤੇ ਉਸ ਦੇ ਪੋਤੇ-ਪੋਤੀ ਨੂੰ ਬੇਰਹਮੀ ਨਾਲ ਮਾਰ ਦਿੱਤਾ ਗਿਆ ਹੈ।ਪੰਚਕੂਲਾ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕੀਤਾ ਕਤਲਇਸ ਦੌਰਾਨ ਮੁਲਜ਼ਮਾਂ ਨੇ 65 ਸਾਲਾ ਬਜ਼ੁਰਗ ਔਰਤ ਅਤੇ ਤਿੰਨ ਬੱਚਿਆਂ ਨੂੰ ਗਰਦਨ ਅਤੇ ਮੂੰਹ 'ਤੇ ਗੋਲੀਆਂ ਮਾਰੀਆਂ ਗਈਆਂ ਹਨ।ਜਾਣਕਾਰੀ ਅਨੁਸਾਰ ਮ੍ਰਿਤਕਾਂ 'ਚੋਂ ਇੱਕ ਨਾਬਾਲਿਗ ਲੜਕੀ ਵੀ ਸੀ, ਜਿਸ ਦੀ ਉਮਰ 18 ਸਾਲ ਦੱਸੀ ਗਈ ਹੈ ਜਦਕਿ ਬਾਕੀ ਦੋ ਬੱਚੇ 14 ਅਤੇ 12 ਸਾਲ ਦੇ ਸਨ।ਪੰਚਕੂਲਾ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕੀਤਾ ਕਤਲਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫੌਰੇਂਸਿਕ ਵਿਭਾਗ ਦੀ ਟੀਮ ਵੀ ਮੌਕੇ 'ਤੇ ਪਹੁੰਚੀ ਹੈ।ਫਿਲਹਾਲ ਮੁਲਜ਼ਮਾਂ ਬਾਰੇ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।ਪੰਚਕੂਲਾ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕੀਤਾ ਕਤਲਇਸ ਦੌਰਾਨ ਪੁਲਿਸ ਇਹ ਵੀ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇੱਕ ਬਜ਼ੁਰਗ ਅਤੇ ਤਿੰਨ ਬੱਚਿਆਂ ਨਾਲ ਕਿਸੇ ਦੀ ਕੀ ਦੁਸ਼ਮਣੀ ਹੋ ਸਕਦੀ ਹੈ। -PTCNews


Top News view more...

Latest News view more...