Advertisment

ਸੁਖਬੀਰ ਸਿੰਘ ਬਾਦਲ ਵੱਲੋਂ ਪੀਯੂ 'ਚ ਵਿਦਿਆਰਥੀ ਭਲਾਈ ਗਤੀਵਿਧੀਆਂ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ

author-image
Jashan A
Updated On
New Update
ਸੁਖਬੀਰ ਸਿੰਘ ਬਾਦਲ ਵੱਲੋਂ ਪੀਯੂ 'ਚ ਵਿਦਿਆਰਥੀ ਭਲਾਈ ਗਤੀਵਿਧੀਆਂ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ
Advertisment
ਸੁਖਬੀਰ ਸਿੰਘ ਬਾਦਲ ਵੱਲੋਂ ਪੀਯੂ 'ਚ ਵਿਦਿਆਰਥੀ ਭਲਾਈ ਗਤੀਵਿਧੀਆਂ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਭਲਾਈ ਗਤੀਵਿਧੀਆਂ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।ਅਕਾਲੀ ਦਲ ਪ੍ਰਧਾਨ ਨੇ ਇਹ ਐਲਾਨ ਯੂਨੀਵਰਸਿਟੀ ਕੈਂਪਸ ਵਿਚ ਹੋਏੇ ਇੱਕ ਸਮਾਗਮ ਦੌਰਾਨ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ ਪ੍ਰਧਾਨ ਚੁਣੇ ਗਏ ਚੇਤੰਨ ਚੌਧਰੀ ਨੂੰ ਚੁਕਾਈ ਗਈ ਅਹੁਦੇ ਦੀ ਸਹੁੰ ਮਗਰੋਂ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਭਰੋਸਾ ਦਿਵਾਇਆ ਕਿ ਜੇਕਰ 2022 ਵਿਚ ਪੰਜਾਬ ਵਿਚ ਮੁੜ ਅਕਾਲੀ-ਭਾਜਪਾ ਸਰਕਾਰ ਬਣ ਗਈ ਤਾਂ ਉਹ ਵਿਦਿਆਰਥੀਆਂ ਦੀ ਭਲਾਈ ਲਈ 5 ਕਰੋੜ ਰੁਪਏ ਦੀ ਗਰਾਂਟ ਦੇਣਗੇ। ਹੋਰ ਪੜ੍ਹੋ: ਲੌਂਗੋਵਾਲ : ਰਾਜਧਾਨੀ ਅਤੇ ਪਾਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਨਾਲ ਹੋਈ ਧੱਕੇਸ਼ਾਹੀ : ਸੁਖਬੀਰ ਸਿੰਘ ਬਾਦਲ ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਉਹਨਾਂ ਨੇ ਵਿਦਿਆਰਥੀ ਭਲਾਈ ਦੀਆਂ ਵੱਖ ਵੱਖ ਗਤੀਵਿਧੀਆਂ ਲਈ 6 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਓਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਨੇ ਵੀ ਸੰਬੋਧਨ ਕੀਤਾ। -PTC News-
sukhbir-singh-badal punjabi-news panjab-university-chandigarh 25-lac-grant-for-student
Advertisment

Stay updated with the latest news headlines.

Follow us:
Advertisment