Sun, Apr 14, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸਰਬਜੋਤ ਸਿੰਘ ਸਾਬੀ

Written by  Shanker Badra -- June 12th 2020 12:46 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸਰਬਜੋਤ ਸਿੰਘ ਸਾਬੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸਰਬਜੋਤ ਸਿੰਘ ਸਾਬੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸਰਬਜੋਤ ਸਿੰਘ ਸਾਬੀ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ ਨਿਯੁਕਤ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਸ਼ੁਕਰਾਨੇ ਵਜੋਂ ਅੱਜਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸ ਭਰੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸਿਹਤ ਵਿਭਾਗ ਦੀਆਂ ਹਦਾਇਤਾਂ ਦੀ  ਪਾਲਣਾ ਕਰਦਿਆਂ ਸੀਨੀਅਰ ਯੂਥ ਆਗੂਆਂ ਸਮੇਤ ਵਰਕਰਾਂ ਨੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਬਖ਼ਸ਼ੀ ਗਈ ਹੈ ,ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਬਹੁਤ ਮਾਣ ਬਖਸ਼ਿਆ ਹੈ। [caption id="attachment_411220" align="aligncenter" width="300"]Parambans Singh Bunty Romana and Sarabjot Singh Sabi visit Golden Temple ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸਰਬਜੋਤ ਸਿੰਘ ਸਾਬੀ[/caption] ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ ਨਿਯੁਕਤ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦਸ਼ਮ ਪਿਤਾ ਦੇ ਚਰਨਾਂ ਦੀ ਝੂਠੀ ਸੌਂਹ ਖਾਧੀ ਹੈ ਤੇ ਕੈਪਟਨ ਲੁੱਟ ਦੀ ਸਰਕਾਰ ਬਣੀ ਹੈ। ਉਨ੍ਹਾਂ ਕਿਹਾ ਕਿ ਪਿੰਡ ਤੇ ਬੂਥ ਪੱਧਰ ਤੱਕ ਸੂਬਾ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹੀ ਜਾਵੇਗੀ। -PTCNews


Top News view more...

Latest News view more...