Thu, Apr 25, 2024
Whatsapp

ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ , ਜਾਣੋਂ ਪੂਰਾ ਮਾਮਲਾ

Written by  Shanker Badra -- October 31st 2019 02:06 PM -- Updated: October 31st 2019 02:34 PM
ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ , ਜਾਣੋਂ ਪੂਰਾ ਮਾਮਲਾ

ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ , ਜਾਣੋਂ ਪੂਰਾ ਮਾਮਲਾ

ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ , ਜਾਣੋਂ ਪੂਰਾ ਮਾਮਲਾ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਅੱਜ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਨੂੰ ਲੁੱਕ ਆਊਟ ਨੋਟਿਸ ਦੇ ਚਲਦਿਆਂ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਹੈ।ਪਰਮਜੀਤ ਸਿੰਘ ਸਰਨਾ 'ਤੇ 2008 'ਚ ਦਿੱਲੀ 'ਚ ਹੋਏ 420 ਦੇ ਕੇਸ ਦਾ ਮਾਮਲਾ ਦਰਜ ਹੈ। ਉਨ੍ਹਾਂ ਨੂੰ ਪਾਕਿਸਤਾਨ ਜਾਣ ਤੋਂ ਪਹਿਲਾਂ ਜਮਾਨਤ ਕਰਵਾਉਣੀ ਪਵੇਗੀ। [caption id="attachment_354879" align="aligncenter" width="300"] Paramjit Singh Sarna Nagar Kirtan With Pakistan going Stop ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ , ਜਾਣੋਂ ਪੂਰਾ ਮਾਮਲਾ[/caption] ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਨਾਨਕ ਪਿਆਉ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਸੀ। [caption id="attachment_354865" align="aligncenter" width="300"]Paramjit Singh Sarna Nagar Kirtan With Pakistan going Stop ਪਰਮਜੀਤ ਸਿੰਘ ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਰੋਕਿਆ , ਜਾਣੋਂ ਪੂਰਾ ਮਾਮਲਾ[/caption] ਇਸ ਦੌਰਾਨ ਜਦੋਂ ਨਗਰ ਕੀਰਤਨ ਨਨਕਾਣਾ ਸਾਹਿਬ ਜਾਣ ਲਈ ਅਟਾਰੀ ਸਰਹੱਦ ਪਹੁੰਚਿਆ ਤਾਂ ਇਮੀਗ੍ਰੇਸ਼ਨ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ 'ਚ ਹੋਏ 420 ਦੇ ਮਾਮਲੇ ਵਿੱਚ ਰੋਕ ਲਿਆ ਹੈ। -PTCNews


Top News view more...

Latest News view more...