Advertisment

ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ , ਤੜਕੇ -ਤੜਕੇ ਸਿੱਧੂ ਦੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ

author-image
Shanker Badra
Updated On
New Update
ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ , ਤੜਕੇ -ਤੜਕੇ ਸਿੱਧੂ ਦੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ
Advertisment
publive-image ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਹਾਲਾਂਕਿ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ। ਉਹਨਾਂ ਨੂੰ ਮਨਾਉਣ ਲਈ ਪੰਜਾਬ ਦੇ ਆਗੂਆਂ ਦੀ ਡਿਊਟੀ ਲਗਾਈ ਗਈ ਹੈ।
Advertisment
publive-image ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ , ਤੜਕੇ -ਤੜਕੇ ਸਿੱਧੂ ਦੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ ਜਾਣਕਾਰੀ ਅਨੁਸਾਰ ਅੱਜ ਸਵੇਰੇ ਹੀ ਕੈਬਨਿਟ ਮੰਤਰੀ ਪਰਗਟ ਸਿੰਘ ਤੇ ਰਾਜਾ ਵੜਿੰਗ ਪਟਿਆਲਾ ਸਥਿਤ ਸਿੱਧੂ ਦੇ ਘਰ ਪਹੁੰਚ ਗਏ ਹਨ। ਓਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਜ਼ਾਰਤ ਦੀ ਮੀਟਿੰਗ ਸੱਦੀ ਹੋਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਹੋਣੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। publive-image ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ , ਤੜਕੇ -ਤੜਕੇ ਸਿੱਧੂ ਦੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ ਕਾਂਗਰਸ ਹਾਈਕਮਾਨ ਨੇ ਸਿੱਧੂ ਦੇ ਅਸਤੀਫੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਸਿੱਧੂ ਦੇ ਕਰੀਬੀ ਮੰਤਰੀ ਪਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਪਟਿਆਲਾ ਪਹੁੰਚੇ ਸਨ। ਉਹਨਾਂ ਨੇ ਕਿਹਾ ਸੀ ਕਿ ਇਸ ਮਸਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। publive-image ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ , ਤੜਕੇ -ਤੜਕੇ ਸਿੱਧੂ ਦੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ 'ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਿੱਧੂ ਦੀ ਹਮਾਇਤ ਵਿਚ ਅਸਤੀਫਾ ਦੇ ਦਿੱਤਾ ਸੀ। ਦੋ ਹੋਰ ਮੰਤਰੀ ਅਸਤੀਫ਼ਾ ਦੇ ਸਕਦੇ ਹਨ। ਪੰਜਾਬ ਕਾਂਗਰਸ ਦੇ ਦੋ ਜਨਰਲ ਸਕੱਤਰ ਗੌਤਮ ਸੇਠ ਤੇ ਯੋਗਿੰਦਰ ਢੀਂਗਰਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਗੁਲਜ਼ਾਰ ਇੰਦਰ ਚਹਿਲ ਨੇ ਪੰਜਾਬ ਖਜ਼ਾਨਚੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। publive-image ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ , ਤੜਕੇ -ਤੜਕੇ ਸਿੱਧੂ ਦੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। -PTCNews publive-image-
punjab-news navjot-singh-sidhu raja-warring amarinder-singh pargat-singh punjab-congress-crisis harish-rawat navjot-sidhu-resigns
Advertisment

Stay updated with the latest news headlines.

Follow us:
Advertisment