Fri, Apr 26, 2024
Whatsapp

ਅਸਤੀਫ਼ਾ ਦੇਣ ਦੀਆਂ ਖ਼ਬਰਾਂ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਆਇਆ ਸਾਹਮਣੇ

Written by  Shanker Badra -- September 28th 2021 08:04 PM
ਅਸਤੀਫ਼ਾ ਦੇਣ ਦੀਆਂ ਖ਼ਬਰਾਂ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਆਇਆ ਸਾਹਮਣੇ

ਅਸਤੀਫ਼ਾ ਦੇਣ ਦੀਆਂ ਖ਼ਬਰਾਂ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫ਼ੇ ਦੀ ਖ਼ਬਰ ਨੇ ਸਿਆਸੀ ਹਲਕਿਆਂ ਵਿਚ ਹਲਚਲ ਮਚਾ ਦਿੱਤੀ ਹੈ। ਪੰਜਾਬ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਅਸਤੀਫ਼ੇ ਮਗਰੋਂ ਹੁਣ ਕੈਬਨਿਟ ਮੰਤਰੀ ਪਰਗਟ ਸਿੰਘ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। [caption id="attachment_537653" align="aligncenter" width="259"] ਅਸਤੀਫ਼ਾ ਦੇਣ ਦੀਆਂ ਖ਼ਬਰਾਂ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਆਇਆ ਸਾਹਮਣੇ[/caption] ਪੜ੍ਹੋ ਹੋਰ ਖ਼ਬਰਾਂ : ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਇਸ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੈਂ ਕੋਈ ਅਸਤੀਫ਼ਾ ਨਹੀਂ ਦਿੱਤਾ ਅਤੇ ਸਿੱਧੂ ਨੂੰ ਸਮਝਾਇਆ ਅਤੇ ਸ਼ਾਂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਸਿੱਧੂ ਨੂੰ ਸਮਝਾਉਣ ਅਤੇ ਸ਼ਾਂਤ ਕਰਨ ਲਈ ਮੈਨੂੰ ਕਿਹਾ ਗਿਆ ਹੈ। ਹਾਲਾਂਕਿ ਅਸਤੀਫਿਆਂ ਦੀ ਝੜੀ ਨੇ ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ ਲਿਆਂਦਾ ਹੈ। [caption id="attachment_537651" align="aligncenter" width="300"] ਅਸਤੀਫ਼ਾ ਦੇਣ ਦੀਆਂ ਖ਼ਬਰਾਂ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਆਇਆ ਸਾਹਮਣੇ[/caption] ਦਰਅਸਲ 'ਚ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ। ਇਸ ਲਈ ਮੈਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਕਾਂਗਰਸ ਦੀ ਸੇਵਾ ਕਰਦਾ ਰਹਾਂਗਾ। ਚਰਚਾ ਹੈ ਕਿ ਸਿੱਧੂ ਦਾ ਕੁੱਝ ਨੇਤਾਵਾਂ ਨੂੰ ਮੰਤਰੀ ਮੰਡਲ 'ਚ ਲੈਣ 'ਤੇ ਇਤਰਾਜ਼ ਸੀ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ। [caption id="attachment_537654" align="aligncenter" width="300"] ਅਸਤੀਫ਼ਾ ਦੇਣ ਦੀਆਂ ਖ਼ਬਰਾਂ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਆਇਆ ਸਾਹਮਣੇ[/caption] ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ ਅਤੇ ਅੱਜ ਕੈਬਨਿਟ ਮੰਤਰੀਆਂ ਨੂੰ ਮੰਤਰਾਲੇ ਦਿੱਤੇ ਗਏ ਸੀ। -PTCNews


Top News view more...

Latest News view more...