Thu, Apr 18, 2024
Whatsapp

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

Written by  Shanker Badra -- November 02nd 2020 05:58 PM
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। [caption id="attachment_445770" align="aligncenter" width="300"]Parkash Gurpurab of Sri Guru Ram Dass Ji Celebrated at Sri Harimandir Sahib Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ  [/caption] ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਚਾਰ ਸਾਂਝੇ ਕਰਦਿਆਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੇਵਾ ਨਿਭਾਉਣ ਵਾਲੀਆਂ ਸਭਾ-ਸੁਸਾਇਟੀਆਂ ਅਤੇ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਨ ਵਾਲੀ ਮੁੰਬਈ ਦੀ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਉਪਰੰਤ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। [caption id="attachment_445771" align="aligncenter" width="300"]Parkash Gurpurab of Sri Guru Ram Dass Ji Celebrated at Sri Harimandir Sahib Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ  [/caption] ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਮਨਜੀਤ ਸਿੰਘ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਬਲਦੇਵ ਸਿੰਘ ਚੂੰਘਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ, ਸ. ਅਵਤਾਰ ਸਿੰਘ ਵਣਵਾਲਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਮੁਖਤਾਰ ਸਿੰਘ ਚੀਮਾ, ਸ. ਮਲਕੀਤ ਸਿੰਘ ਬਹਿੜਵਾਲ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਪਰਮਜੀਤ ਸਿੰਘ ਖਾਲਸਾ ਆਦਿ ਮੌਜੂਦ ਸਨ। [caption id="attachment_445768" align="aligncenter" width="300"]Parkash Gurpurab of Sri Guru Ram Dass Ji Celebrated at Sri Harimandir Sahib Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ  [/caption] ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਮੇਤ ਆਦਿ ਸ਼ਖ਼ਸੀਅਤਾਂ ਨੇ ਵੀ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਹਾਜ਼ਰੀ ਭਰੀ। -PTCNews


Top News view more...

Latest News view more...