Tue, Aug 12, 2025
Whatsapp

ਸਿੰਘੂ ਬਾਰਡਰ ਕਤਲ ਮਾਮਲੇ 'ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ

Reported by:  PTC News Desk  Edited by:  Riya Bawa -- October 15th 2021 07:31 PM -- Updated: October 15th 2021 09:16 PM
ਸਿੰਘੂ ਬਾਰਡਰ ਕਤਲ ਮਾਮਲੇ 'ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ

ਸਿੰਘੂ ਬਾਰਡਰ ਕਤਲ ਮਾਮਲੇ 'ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਸਿੰਘੂ ਸਰਹੱਦ 'ਤੇ ਨੌਜਵਾਨ ਦੇ ਬੇਰਹਿਮੀ ਨਾਲ ਹੋਏ ਕਤਲ ਤੇ ਪੂਰੇ ਘਟਨਾਕ੍ਰਮ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਇਸ ਘਿਨਾਉਣੇ ਅਪਰਾਧ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ, ਜਿਸ ਵਿੱਚ ਬੇਰਹਿਮੀ ਨਾਲ ਕਤਲ ਅਤੇ ਪਵਿੱਤਰ ਸਿੱਖ ਗ੍ਰੰਥ ਦੀ ਬੇਅਦਬੀ ਦੇ ਦੋਸ਼ ਸ਼ਾਮਲ ਹਨ। ਉਨ੍ਹਾਂ ਕਿਹਾ, “ਕਿਸੇ ਸੱਭਿਅਕ ਸਮਾਜ ਵਿੱਚ ਨਾ ਤਾਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਿਨਾਉਣੀਆਂ ਹਰਕਤਾਂ ਤੇ ਨਾ ਹੀ ਵਹਿਸ਼ੀ ਹਿੰਸਾ ਲਈ ਕੋਈ ਥਾਂ ਹੈ।” Haryana News: Man's Body Tied To Barricade, Wrist Chopped Off, At Farmers' Protest Site ਉਨ੍ਹਾਂ ਨਾਲ ਹੀ ਕਿਹਾ ਕਿ ਜੋ ਇਲਜ਼ਾਮ ਲੱਗ ਰਹੇ ਨੇ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪਿਛਲੇ ਲੰਬੇ ਸਮੇ ਤੋਂ ਚਲੇ ਆ ਰਹੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਲੀਹੋ ਲਾਉਣ ਦੀ ਕਿਸੇ ਸੋਚੀ ਸਮਝੀ ਸੰਜਿਸ਼ ਦੇ ਤਹਿਤ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ ! ਇਨ੍ਹਾਂ ਸਾਰੇ ਇਲਜ਼ਾਮਾਂ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। Image -PTC News


Top News view more...

Latest News view more...

PTC NETWORK
PTC NETWORK