Fri, Apr 19, 2024
Whatsapp

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਹਰੀਸ਼ ਢਾਂਡਾ ਦੇ ਮਾਤਾ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Written by  Shanker Badra -- June 22nd 2019 05:07 PM
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਹਰੀਸ਼ ਢਾਂਡਾ ਦੇ ਮਾਤਾ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਹਰੀਸ਼ ਢਾਂਡਾ ਦੇ ਮਾਤਾ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਹਰੀਸ਼ ਢਾਂਡਾ ਦੇ ਮਾਤਾ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ:ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਹਰੀਸ਼ ਰਾਏ ਢਾਂਡਾ ਦੇ ਮਾਤਾ ਜੀ ਭਵੀਸ਼ ਰਾਏ ਢਾਂਡਾ (93) ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। [caption id="attachment_310094" align="aligncenter" width="300"]Parkash Singh Badal , Sukhbir Badal condole demise of Harish Dhanda mother ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਹਰੀਸ਼ ਢਾਂਡਾ ਦੇ ਮਾਤਾ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ[/caption] ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਉੱਤੇ ਢਾਂਡਾ ਨਾਲ ਦੁੱਖ ਸਾਂਝਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿਚ ਬਾਦਲ ਨੇ ਕਿਹਾ ਕਿ ਇਹ ਸਮੁੱਚੇ ਪਰਿਵਾਰ ਅਤੇ ਖਾਸ ਕਰਕੇ ਢਾਂਡਾ ਲਈ ਬਹੁਤ ਹੀ ਔਖੀ ਘੜੀ ਹੈ, ਕਿਉਂਕਿ ਮਾਂ ਦੀ ਮੌਤ ਬੰਦੇ ਦੀ ਜ਼ਿੰਦਗੀ ਵਿਚ ਇੱਕ ਵੱਡਾ ਖਲਾਅ ਪੈਦਾ ਕਰ ਜਾਂਦੀ ਹੈ। [caption id="attachment_310095" align="aligncenter" width="300"]Parkash Singh Badal , Sukhbir Badal condole demise of Harish Dhanda mother ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਹਰੀਸ਼ ਢਾਂਡਾ ਦੇ ਮਾਤਾ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ[/caption] ਸੁਖਬੀਰ ਬਾਦਲ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਢਾਂਡਾ ਦੀ ਪੀੜ ਬਹੁਤ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਅਕਾਲ ਪੁਰਖ ਅੱਗੇ ਵਿਛੜੀ ਆਤਮਾਂ ਨੂੰ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। -PTCNews


Top News view more...

Latest News view more...