Sat, Apr 20, 2024
Whatsapp

ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ 'ਚ ਸੁਧਾਰ, PM ਮੋਦੀ ਨੇ ਪੁੱਛਿਆ ਸਿਹਤ ਦਾ ਹਾਲ ਚਾਲ

Written by  Riya Bawa -- January 20th 2022 11:03 AM -- Updated: January 20th 2022 11:54 AM
ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ 'ਚ ਸੁਧਾਰ, PM ਮੋਦੀ ਨੇ ਪੁੱਛਿਆ ਸਿਹਤ ਦਾ ਹਾਲ ਚਾਲ

ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ 'ਚ ਸੁਧਾਰ, PM ਮੋਦੀ ਨੇ ਪੁੱਛਿਆ ਸਿਹਤ ਦਾ ਹਾਲ ਚਾਲ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਪੁੱਜੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਸਿਹਤ ਹੁਣ ਠੀਕ ਹੈ ਅਤੇ ਅਹਿਤਿਆਤ ਵੱਜੋਂ ਉਨ੍ਹਾਂ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ। ਉਨ੍ਹਾਂ ਫੋਨ ’ਤੇ ਵੀਡੀਓ ਕਾਲ ਰਾਹੀਂ ਆਪਣੇ ਪਿਤਾ ਨਾਲ ਗੱਲਬਾਤ ਕੀਤੀ ਸੀ। ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤਯਾਬੀ ਦੀ ਵੀ ਅਰਦਾਸ ਕੀਤੀ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਹੈ।

ਦੱਸ ਦੇਈਏ ਕਿ ਬੁੱਧਵਾਰ ਨੂੰ ਜਾਂਚ ਦੌਰਾਨ ਕਰੋਨਾ ਪੌਜ਼ੇਟਿਵ (Corona Positive) ਆਉਣ ਮਗਰੋਂ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰ ਲਿਆ ਸੀ। ਹਸਪਤਾਲ ਦੇ ਸੀਨੀਅਰ ਡਾਕਟਰ ਵਿਸ਼ਵ ਮੋਹਨ ਨੇ ਦੱਸਿਆ ਕਿ ਇਲਾਜ ਚੱਲ ਰਿਹਾ ਹੈ ਤੇ ਉਮੀਦ ਹੈ ਕਿ ਉਹ ਜਲਦੀ ਹੀ ਸਿਹਤਮੰਦ ਹੋਣਗੇ। ਡਾਕਟਰਾਂ ਮੁਤਾਬਕ ਪਿਛਲੇ ਦਿਨਾਂ ਤੋਂ ਉਨ੍ਹਾਂ ਦਾ ਗ਼ਲਾ ਖ਼ਰਾਬ ਸੀ। ਰੈਪਿਡ ਟੈਸਟ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ। ਇਹ ਵੀ ਪੜ੍ਹੋ: ਸੰਘਣੀ ਧੁੰਦ ਕਾਰਨ ਰੇਲ ਸੇਵਾ ਪ੍ਰਭਾਵਿਤ, 20 ਤੋਂ ਵੱਧ ਟਰੇਨਾਂ ਰੱਦ, ਦੇਖੋ ਪੂਰੀ ਸੂਚੀ ਪੰਜਾਬ ’ਚ ਵਿਧਾਨ ਸਭਾ ਚੋਣਾਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਨੂੰ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਉਣ ਦੀ ਤਿਆਰੀ ਵਿੱਚ ਹੈ। ਅਕਾਲੀ ਦਲ ਦੇ ਲੀਡਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਨੂੰ ਬੁਖਾਰ ਤੇ ਖੰਘ ਸੀ, ਜਿਸ ਕਾਰਨ ਨਿਯਮਤ ਚੈਕਅੱਪ ਲਈ ਉਨ੍ਹਾਂ ਦਇਆਨੰਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ

Top News view more...

Latest News view more...