ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਦਨ ‘ਚ ਹੰਗਾਮਾ , ਕਾਰਵਾਈ ਮੁਲਤਵੀ

Parliament session live: Both Houses adjourned till 12 noon amid noisy scenes
ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਦਨ 'ਚ ਹੰਗਾਮਾ , ਕਾਰਵਾਈ ਮੁਲਤਵੀ

ਨਵੀਂ ਦਿੱਲੀ : ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਦਨ ‘ਚ ਹੰਗਾਮਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਬੀਤੇ ਦਿਨੀ ਵੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਪੈਟਰੋਲ , ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਦੇ ਮੁੱਦੇ ‘ਤੇ ਹੋਏ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਸੋਮਵਾਰ ਸ਼ਾਮ 5.30 ਵਜੇ ਤਕ ਮੁਲਤਵੀ ਕਰ ਦਿਤੀ ਗਈ ਸੀ।

ਲੋਕ ਸਭਾ ਦੇ ਮਰਹੂਮ ਮੈਂਬਰ ਮੋਹਨ ਐਸ. ਡੇਲਕਰ ਅਤੇ ਨੰਦਕੁਮਾਰ ਸਿੰਘ ਚੌਹਾਨ ਅਤੇ ਸੱਤ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਮੁਅੱਤਲ ਹੋਈ ਸ਼ਾਮ ਪੰਜ ਵਜੇ ਜਦੋਂ ਸਦਨ ਦੀ ਬੈਠਕ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਮੈਂਬਰ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਨਾਅਰੇਬਾਜ਼ੀ ਕਰਨ ਲੱਗੇ। ਹੰਗਾਮੇ ਵਿਚਕਾਰ ਸਦਨ ਦੇ ਮੇਜ ਉੱਤੇ ਜ਼ਰੂਰੀ ਕਾਗਜ਼ਾਤ ਰੱਖੇ ਗਏ।

 

ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਵੇਂ ਜਿਵੇਂ ਮਹਿੰਗਾਈ ਵਧ ਰਹੀ ਹੈ, ਔਰਤਾਂ ਦੇ ਮੁੱਦੇ ‘ਤੇ ਵੀ ਪਟਰੌਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਾਂਗ ਗੱਲਬਾਤ ਹੋਣੀ ਚਾਹੀਦੀ ਹੈ। ਕਾਂਗਰਸ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸੂਬਾ ਸਰਕਾਰ ਪੰਜਾਬ ‘ਚ ਪਟਰੌਲ ਅਤੇ ਡੀਜ਼ਲ ‘ਤੇ ਵੱਧ ਟੈਕਸ ਲਗਾ ਰਹੀ ਹੈ। ਉਥੇ ਦੇ ਕਾਂਗਰਸ ਮੈਂਬਰਾਂ ਨੂੰ ਵੀ ਬੋਲਣਾ ਚਾਹੀਦਾ ਹੈ।

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਦਨ ‘ਚ ਹੰਗਾਮਾ , ਕਾਰਵਾਈ ਮੁਲਤਵੀ

ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਸਾਲ ਮੌਨਸੂਨ ਸੈਸ਼ਨ ਤੋਂ ਰਾਜ ਸਭਾ ਦੀ ਕਾਰਵਾਈ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਚੱਲ ਰਹੀ ਸੀ। ਉਥੇ ਹੀ ਸ਼ਾਮ 4 ਵਜੇ ਤੋਂ ਰਾਤ 9 ਵਜੇ ਤਕ ਲੋਕ ਸਭਾ ਦੀ ਕਾਰਵਾਈ ਚੱਲ ਰਹੀ ਸੀ। ਸੋਮਵਾਰ ਅੱਠ ਮਾਰਚ ਤੋਂ ਬਜਟ ਸੈਸ਼ਨ ਦਾ ਦੂਸਰਾ ਪੜਾਅ ਸ਼ੁਰੂ ਹੋਇਆ ਹੈ। ਇਸ ਦੌਰਾਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਮਹਿੰਗਾਈ ਨੂੰ ਲੈ ਕੇ ਖ਼ੂਬ ਹੰਗਾਮਾ ਹੋਇਆ।
-PTCNews