Sat, Apr 20, 2024
Whatsapp

Farm Laws Repeal Bill : ਕਿਸਾਨਾਂ ਦੀ ਵੱਡੀ ਜਿੱਤ ! ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਹੋਇਆ ਪਾਸ

Written by  Shanker Badra -- November 29th 2021 12:20 PM -- Updated: November 29th 2021 12:44 PM
Farm Laws Repeal Bill : ਕਿਸਾਨਾਂ ਦੀ ਵੱਡੀ ਜਿੱਤ ! ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਹੋਇਆ ਪਾਸ

Farm Laws Repeal Bill : ਕਿਸਾਨਾਂ ਦੀ ਵੱਡੀ ਜਿੱਤ ! ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਹੋਇਆ ਪਾਸ

ਨਵੀਂ ਦਿੱਲੀ : ਲੋਕ ਸਭਾ 'ਚ ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦੇ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਬਿੱਲ ਸੰਸਦ 'ਚ ਪੇਸ਼ ਕੀਤਾ, ਜਿਸ ਨੂੰ ਬਿਨ੍ਹਾਂ ਕਿਸੇ ਚਰਚਾ ਦੇ ਪਾਸ ਵੀ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਇਸ ਕਾਨੂੰਨ ਨੂੰ ਵਾਪਸ ਲੈਣ 'ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਸ਼ੁਰੂ ਕਰ ਦਿੱਤਾ ਹੈ। [caption id="attachment_553403" align="aligncenter" width="300"]Parliament Winter Session: Lok Sabha passes Farm Laws Repeal Bill, 2021 Farm Laws Repeal Bill : ਕਿਸਾਨਾਂ ਦੀ ਵੱਡੀ ਜਿੱਤ ! ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਹੋਇਆ ਪਾਸ[/caption] ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਜੇਕਰ ਤੁਸੀਂ ਚਰਚਾ ਚਾਹੁੰਦੇ ਹੋ ਤਾਂ ਅਸੀਂ ਇਸ ਨੂੰ ਕਰਵਾਉਣ ਲਈ ਤਿਆਰ ਹਾਂ ਪਰ ਵਿਰੋਧੀ ਧਿਰ ਲਗਾਤਾਰ ਨਾਅਰੇਬਾਜ਼ੀ ਕਰਦੀ ਰਹੀ ਹੈ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। [caption id="attachment_553396" align="aligncenter" width="300"] Farm Laws Repeal Bill : ਕਿਸਾਨਾਂ ਦੀ ਵੱਡੀ ਜਿੱਤ ! ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਹੋਇਆ ਪਾਸ[/caption] ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ, "ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਗਿਆ ਹੈ ਪਰ ਹੁਣ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਹੋਣੀ ਚਾਹੀਦੀ ਹੈ। ਅਸੀਂ 4 ਦਸੰਬਰ ਨੂੰ ਮੀਟਿੰਗ ਕਰਾਂਗੇ ਅਤੇ ਉਸ 'ਤੇ ਅੰਦੋਲਨ ਦੀ ਦਿਸ਼ਾ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। [caption id="attachment_553397" align="aligncenter" width="300"] Farm Laws Repeal Bill : ਕਿਸਾਨਾਂ ਦੀ ਵੱਡੀ ਜਿੱਤ ! ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਹੋਇਆ ਪਾਸ[/caption] ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸੀ ਪਾਰਟੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ। ਪੀਐਮ ਨੇ ਕਿਹਾ ਕਿ ਸੰਸਦ ਵਿੱਚ ਸਵਾਲ ਹੋਣੇ ਚਾਹੀਦੇ ਹਨ ਪਰ ਸ਼ਾਂਤੀ ਵੀ ਬਣਾਈ ਰੱਖੀ ਜਾਵੇ। ਅਸੀਂ ਸਦਨ ਵਿੱਚ ਕਿੰਨੇ ਘੰਟੇ ਕੰਮ ਕੀਤਾ, ਇਸ ਗੱਲ ਤੋਂ ਜਾਣਿਆ ਜਾਣਾ ਚਾਹੀਦਾ ਹੈ, ਨਾ ਕਿ ਇਸ ਗੱਲ ਨਾਲ ਕਿ ਸਦਨ ਵਿੱਚ ਕਿਸਨੇ ਕਿੰਨਾ ਜ਼ੋਰ ਲਗਾ ਕੇ ਸੰਸਦ ਨੂੰ ਰੋਕਿਆ। ਪ੍ਰਧਾਨ ਮੰਤਰੀ ਦਾ ਇਸ਼ਾਰਾ ਵਿਰੋਧੀ ਧਿਰ ਦੇ ਹੰਗਾਮੇ ਵੱਲ ਸੀ। [caption id="attachment_553411" align="aligncenter" width="288"] Farm Laws Repeal Bill : ਕਿਸਾਨਾਂ ਦੀ ਵੱਡੀ ਜਿੱਤ ! ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਹੋਇਆ ਪਾਸ[/caption] ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ 'ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਂਅ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਹਨ। ਸੰਯੁਕਤ ਮੋਰਚੇ ਵੱਲੋਂ ਗੁਰਪੁਰਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਸੀ। -PTCNews


Top News view more...

Latest News view more...