Advertisment

ਪ੍ਰਤਾਪ ਬਾਜਵਾ ਨੇ ਨਵਜੋਤ ਸਿੱਧੂ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ

author-image
Ravinder Singh
Updated On
New Update
ਪ੍ਰਤਾਪ ਬਾਜਵਾ ਨੇ ਨਵਜੋਤ ਸਿੱਧੂ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ
Advertisment
ਪਟਿਆਲਾ : ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰੋਡਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪੁੱਜੇ। ਇਸ ਮੌਕੇ ਪ੍ਰਤਾਪ ਬਾਜਵਾ ਤੇ ਸਿੱਧੂ ਨੇ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਪ੍ਰਤਾਪ ਬਾਜਵਾ ਨੇ ਸਿੱਧੂ ਦੀ ਤਬੀਅਤ ਦਾ ਹਾਲ ਜਾਣਿਆ।
Advertisment
ਪ੍ਰਤਾਪ ਬਾਜਵਾ ਨੇ ਨਵਜੋਤ ਸਿੱਧੂ ਨਾਲ ਜੇਲ੍ਹ 'ਚ ਕੀਤੀ ਮੁਲਾਕਾਤਰੋਡਰੇਜ ਮਾਮਲੇ ਚ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਨੂੰ ਸੋਮਵਾਰ ਚੰਡੀਗੜ੍ਹ ਪੀਜੀਆਈ ਦਾਖ਼ਲ ਕਰਵਾਇਆ ਗਿਆ ਸੀ। ਤਿੰਨ ਦਿਨ ਬਾਅਦ ਵੀਰਵਾਰ ਸਿੱਧੂ ਨੂੰ ਪੀਜੀਆਈ ਤੋਂ ਮੁੜ ਪਟਿਆਲਾ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਦੀ ਸਵੇਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਵਿੱਚ ਪੁੱਜੇ ਹਨ। ਪ੍ਰਤਾਪ ਬਾਜਵਾ ਨੇ ਨਵਜੋਤ ਸਿੱਧੂ ਨਾਲ ਜੇਲ੍ਹ 'ਚ ਕੀਤੀ ਮੁਲਾਕਾਤਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਮੁਕੱਦਮਾ ਕਰਨ ਵਾਲੀ ਧਿਰ ਮੁਤਾਬਕ ਸਿੱਧੂ ਅਤੇ ਸੰਧੂ 27 ਦਸੰਬਰ, 1988 ਨੂੰ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਨੇੜੇ ਸੜਕ ਉਤੇ ਖੜ੍ਹੀ ਇਕ ਜਿਪਸੀ ਵਿੱਚ ਸਵਾਰ ਸਨ। ਉਸ ਸਮੇਂ ਗੁਰਨਾਮ ਸਿੰਘ ਅਤੇ ਦੋ ਹੋਰ ਵਿਅਕਤੀ ਪੈਸੇ ਕਢਵਾਉਣ ਲਈ ਬੈਂਕ ਜਾ ਰਹੇ ਸਨ। ਪ੍ਰਤਾਪ ਬਾਜਵਾ ਨੇ ਨਵਜੋਤ ਸਿੱਧੂ ਨਾਲ ਜੇਲ੍ਹ 'ਚ ਕੀਤੀ ਮੁਲਾਕਾਤਜਦੋਂ ਉਹ ਕਰਾਸਿੰਗ ਉਤੇ ਪਹੁੰਚੇ ਤਾਂ ਮਾਰੂਤੀ ਕਾਰ ਚਲਾ ਰਹੇ ਗੁਰਨਾਮ ਸਿੰਘ ਨੇ ਸਿੱਧੂ ਅਤੇ ਸੰਧੂ ਨੂੰ ਜਿਪਸੀ ਰਾਹ ਵਿਚੋਂ ਹਟਾਉਣ ਲਈ ਕਿਹਾ। ਇਸ ਮਗਰੋਂ ਦੋਵੇਂ ਧਿਰਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਗੁਰਨਾਮ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਸੀ। ਸਤੰਬਰ 1999 ਵਿੱਚ ਹੇਠਲੀ ਅਦਾਲਤ ਨੇ ਸਿੱਧੂ ਨੂੰ ਹੱਤਿਆ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ ਹਾਈ ਕੋਰਟ ਨੇ ਫ਼ੈਸਲੇ ਨੂੰ ਪਲਟ ਦਿੱਤਾ ਸੀ। ਦੋਹਾਂ ਨੂੰ ਤਿੰਨ-ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਕ-ਇਕ ਲੱਖ ਰੁਪਏ ਦਾ ਜੁਰਮਾਨਾ ਵੀ ਠੋਕਿਆ ਗਿਆ ਸੀ। publive-image ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਗ੍ਰਿਫ਼ਤਾਰ-
patialajail latestnews president punjabcongress punjabnews pratapbajwa navjotsidhu formercongress
Advertisment

Stay updated with the latest news headlines.

Follow us:
Advertisment