ਚੀਨ 'ਚ ਯਾਤਰੀ ਜਹਾਜ਼ ਹੋਇਆ ਕਰੈਸ਼
China Plane Crash: ਚੀਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੀਨ ਵਿੱਚ ਇੱਕ ਬੋਇੰਗ 737 ਯਾਤਰੀ ਜਹਾਜ਼ ਕਰੈਸ਼ ਹੋ ਗਿਆ ਜਿਸ ਵਿੱਚ 133 ਲੋਕ ਸਵਾਰ ਸਨ। ਇਹ ਜਹਾਜ਼ ਕੁਨਮਿੰਗ ਤੋਂ ਗੁਆਂਗਜ਼ੂ ਜਾ ਰਿਹਾ ਸੀ। ਘਟਨਾ ਬਾਰੇ ਹੋਰ ਜਾਣਕਾਰੀ ਆਉਣੀ ਬਾਕੀ ਹੈ। ਇਨ੍ਹਾਂ ਵਿੱਚ 123 ਯਾਤਰੀ ਅਤੇ 9 ਚਾਲਕ ਦਲ ਦੇ ਮੈਂਬਰ ਸ਼ਾਮਲ ਸਨ।
ਜਿਸ ਪਹਾੜੀ 'ਤੇ ਇਹ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਉਨ੍ਹਾਂ 'ਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਉੱਥੇ ਦੇ ਜੰਗਲ 'ਚ ਅੱਗ ਲੱਗ ਗਈ ਸੀ। ਇਸ ਹਾਦਸੇ ਵਿੱਚ ਮਰਨ ਵਾਲੇ ਯਾਤਰੀਆਂ ਦੀ ਗਿਣਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਦੀਆਂ ਤਸਵੀਰਾਂ ਦੇਖ ਕੇ ਕਈ ਯਾਤਰੀਆਂ ਦੀ ਮੌਤ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਕਿਹਾ ਜਾ ਰਿਹਾ ਹੈ ਕਿ ਫਲਾਈਟ ਐਮਯੂ 5735 ਨੇ ਦੁਪਹਿਰ 1:15 ਵਜੇ ਕੁਨਮਿੰਗ ਚਾਂਗਸ਼ੂਈ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਫਲਾਈਟ ਨੇ ਦੁਪਹਿਰ 3 ਵਜੇ ਗੁਆਂਗਜ਼ੂ ਪਹੁੰਚਣਾ ਸੀ। ਰਿਪੋਰਟਾਂ ਮੁਤਾਬਕ ਜਹਾਜ਼ ਦੋ ਮਿੰਟ ਤੋਂ ਵੀ ਘੱਟ ਸਮੇਂ 'ਚ 30,000 ਫੁੱਟ ਦੀ ਉਚਾਈ 'ਤੇ ਡਿੱਗ ਗਿਆ।
ਟੇਕ-ਆਫ ਦੇ 71 ਮਿੰਟ ਬਾਅਦ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਲੈਂਡਿੰਗ ਤੋਂ 43 ਮਿੰਟ ਪਹਿਲਾਂ ਜਹਾਜ਼ ਦਾ ਏਟੀਸੀ ਨਾਲ ਸੰਪਰਕ ਟੁੱਟ ਗਿਆ। ਯਾਤਰੀਆਂ ਨੂੰ ਲੈ ਕੇ ਜਾਣ ਵਾਲਾ ਜਹਾਜ਼ ਬੋਇੰਗ 737 ਹੈ। ਬੋਇੰਗ ਸਾਢੇ ਛੇ ਸਾਲਾਂ ਤੋਂ ਏਅਰਲਾਈਨ ਵਿੱਚ ਕੰਮ ਕਰ ਰਹੀ ਸੀ। ਇਸ ਹਾਦਸੇ ਬਾਰੇ ਚਾਈਨਾ ਈਸਟਰਨ ਏਅਰਲਾਈਨਜ਼ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।
-PTC News