ਰੇਲਵੇ ਵੱਲੋਂ ਅੱਜ ਪੰਜਾਬ 'ਚ ਟਰੇਨਾਂ ਚਲਾਉਣ ਦੀ ਪੂਰੀ ਤਿਆਰੀ, ਰੇਲ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ  

By Shanker Badra - November 23, 2020 10:11 am

ਰੇਲਵੇ ਵੱਲੋਂ ਅੱਜ ਪੰਜਾਬ 'ਚ ਟਰੇਨਾਂ ਚਲਾਉਣ ਦੀ ਪੂਰੀ ਤਿਆਰੀ, ਰੇਲ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ :ਨਵੀਂ ਦਿੱਲੀ : ਪੰਜਾਬ ਵਿਚ 30 ਕਿਸਾਨ ਜੱਥੇਬੰਦੀਆਂ ਵੱਲੋਂ ਧਰਨਾ ਖ਼ਤਮ ਕਰਨ ਦੇ ਐਲਾਨ ਤੋਂ ਬਾਅਦ ਰੇਲਵੇ ਸਟੇਸ਼ਨਾਂ 'ਤੇ ਮੁੜ ਹਲਚਲ ਸ਼ੁਰੂ ਹੋ ਗਈ ਹੈ। ਕਿਸਾਨੀ ਅੰਦੋਲਨ ਕਾਰਨ ਪੰਜਾਬ 'ਚ ਠੱਪ ਹੋਈ ਰੇਲ ਸੇਵਾ ਅੱਜ ਮੁੜ ਬਹਾਲ ਹੋ ਸਕਦੀ ਹੈ। ਰੇਲਵੇ ਵੱਲੋਂ ਅੱਜ ਪੰਜਾਬ 'ਚ ਟ੍ਰੇਨਾਂ ਚਲਾਉਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਰੇਲ ਮੰਤਰੀ ਪਿਊਸ਼ ਗੋਇਲ ਵਲੋਂ ਦਿੱਤੀ ਗਈ ਹੈ।
ਉਨ੍ਹਾਂ ਅੱਜ ਸਵੇਰੇ ਟਵੀਟ ਕੀਤਾ ਅਤੇ ਲਿਖਿਆ, ''ਪੰਜਾਬ 'ਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਸਟੇਸ਼ਨਾਂ 'ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ 'ਤੇ ਭਾਰਤੀ ਰੇਲ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਜਾ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਟਰੇਨ ਸੰਚਾਨਲ 'ਚ ਬਣੀ ਹੋਈ ਰੁਕਾਵਟ ਦੂਰ ਹੋਣ ਕਾਰਨ ਯਾਤਰੀਆਂ, ਕਿਸਾਨਾਂ ਅਤੇ ਉਦਯੋਗਾਂ ਨੂੰ ਲਾਭ ਹੋਵੇਗਾ।

Passenger train services likely to resume in Punjab from Today ਰੇਲਵੇ ਵੱਲੋਂ ਅੱਜ ਪੰਜਾਬ 'ਚ ਟਰੇਨਾਂ ਚਲਾਉਣ ਦੀ ਪੂਰੀ ਤਿਆਰੀ, ਰੇਲ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਰੇਲ ਮੰਤਰੀ ਪਿਊਸ਼ ਗੋਇਲ ਨੇ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਹੈ ਕਿ ਰੇਲਵੇ ਵੱਲੋਂ ਅੱਜ ਪੰਜਾਬ 'ਚ ਟ੍ਰੇਨਾਂ ਚਲਾਉਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ।ਕਿਸਾਨ ਅੰਦੋਲਨ ਖ਼ਤਮ ਹੋਣ ਦੇ ਮੱਦੇਨਜ਼ਰ ਟ੍ਰੇਨਾਂ ਚਲਾਉਣ ਲਈ ਤਿਆਰੀ ਕੀਤੀ ਹੈ।ਅੱਜ ਸ਼ਾਮ ਤੱਕ ਰੇਲ ਆਵਾਜਾਈ ਬਹਾਲ ਹੋਣ ਦੀ ਉਮੀਦ ਹੈ। ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਦੇ ਨਾਲ ਯਾਤਰੀ ਗੱਡੀਆਂ ਚਲਾਉਣ 'ਤੇ ਵੀ ਸਹਿਮਤੀ ਪ੍ਰਗਟਾਈ ਹੈ।

Passenger train services likely to resume in Punjab from Today ਰੇਲਵੇ ਵੱਲੋਂ ਅੱਜ ਪੰਜਾਬ 'ਚ ਟਰੇਨਾਂ ਚਲਾਉਣ ਦੀ ਪੂਰੀ ਤਿਆਰੀ, ਰੇਲ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਭਾਰਤੀ ਰੇਲਵੇ ਦੇ ਅਨੁਸਾਰ ਮੰਗਲਵਾਰ ਤੋਂ ਪੰਜਾਬ ਖੇਤਰ ਵਿਚ ਟਰੇਨਾਂਆਰਜ਼ੀ ਤੌਰ 'ਤੇ ਮੁੜ ਸ਼ੁਰੂ ਹੋਣਗੀਆਂ ਅਤੇ ਇਸ ਖੇਤਰ ਤੋਂ ਚੱਲਣ ਵਾਲੀਆਂ 17 ਮੇਲ ਅਤੇ ਐਕਸਪ੍ਰੈਸ ਰੇਲ ਗੱਡੀਆਂ ਆਉਣਗੀਆਂ।ਰੇਲਵੇ ਨੇ ਰੇਲ ਸੇਵਾਵਾਂ ਦੀ ਇੱਕ ਆਰਜ਼ੀ ਸੂਚੀ ਵੀ ਜਾਰੀ ਕੀਤੀ ਹੈ ,ਜੋ ਰੇਲ ਸੇਵਾ ਮੁੜ ਬਹਾਲ ਕੀਤੀ ਜਾਏਗੀ। ਰੇਲਵੇ ਨੇ ਕਿਹਾ, “ਕੁੱਲ 17 ਰੇਲ ਗੱਡੀਆਂ ਬਹਾਲ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਅੱਠ ਪੰਜਾਬ ਖੇਤਰ ਲਈ ਅਤੇ ਨੌਂ ਜੰਮੂ ਅਤੇ ਕਟੜਾ ਲਈ ਹਨ।” ਰੇਲਵੇ ਨੇ ਕਿਹਾ। ਹਾਲਾਂਕਿ, 23 ਅਤੇ 24 ਨਵੰਬਰ ਨੂੰ ਨਿਰਧਾਰਤ ਕੀਤੀਆਂ ਗਈਆਂ 26 ਵਿਸ਼ੇਸ਼ ਰੇਲ ਗੱਡੀਆਂ ਰੱਦ ਰਹਿਣਗੀਆਂ।

Passenger train services likely to resume in Punjab from Today ਰੇਲਵੇ ਵੱਲੋਂ ਅੱਜ ਪੰਜਾਬ 'ਚ ਟਰੇਨਾਂ ਚਲਾਉਣ ਦੀ ਪੂਰੀ ਤਿਆਰੀ, ਰੇਲ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

Passenger train services : ਰੇਲਵੇ ਨੇ ਕਿਹਾ, “ਰੇਲਵੇ ਇਕ ਟਰਾਇਲ ਵਜੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਮਾਲ ਟਰੇਨਾਂ ਨਾਲ ਰਾਜ ਵਿਚ ਰੇਲ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸੁਰੱਖਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਰੇਲ ਗੱਡੀਆਂ ਵੱਧ ਤੋਂ ਵੱਧ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਣਗੀਆਂ। ਇਸ ਵਿਚ ਕਿਹਾ ਗਿਆ ਹੈ, “ਜੇ ਸਭ ਕੁਝ ਠੀਕ ਰਿਹਾ ਤਾਂ ਯਾਤਰੀ ਸੇਵਾਵਾਂ 25 ਨਵੰਬਰ ਤੋਂ ਸ਼ੁਰੂ ਹੋ ਜਾਣਗੀਆਂ।

Passenger train services likely to resume in Punjab from Today ਰੇਲਵੇ ਵੱਲੋਂ ਅੱਜ ਪੰਜਾਬ 'ਚ ਟਰੇਨਾਂ ਚਲਾਉਣ ਦੀ ਪੂਰੀ ਤਿਆਰੀ, ਰੇਲ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਸੋਮਵਾਰ ਤੋਂ 15 ਦਿਨਾਂ ਲਈ ਯਾਤਰੀ ਟਰੇਨਾਂ ਲਈ ਰੋਕਾਂ ਹਟਾਉਣ ਦਾ ਫੈਸਲਾ ਲਿਆ ਸੀ। ਹਾਲਾਂਕਿ, ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਸਰਕਾਰ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਉਹ ਇਸ ਨੂੰ ਫਿਰ ਤੋਂ ਰੋਕਣਗੇ। ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਸੀ ਜਿਸ ਕਰਕੇ ਟ੍ਰੇਨ ਸੇਵਾਵਾਂ 24 ਸਤੰਬਰ ਤੋਂ ਪੰਜਾਬ ਵਿੱਚ ਮੁਅੱਤਲ ਕਰ ਦਿੱਤੀਆਂ ਗਈਆਂ ਸੀ।
-PTCNews


Passenger train services

adv-img
adv-img