Mon, Apr 29, 2024
Whatsapp

ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ 36 ਲੱਖ ਰੁਪਏ ਦੇ ਸੋਨੇ ਸਮੇਤ ਯਾਤਰੀ ਕਾਬੂ

Written by  Ravinder Singh -- September 07th 2022 06:15 PM -- Updated: September 07th 2022 06:21 PM
ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ 36 ਲੱਖ ਰੁਪਏ ਦੇ ਸੋਨੇ ਸਮੇਤ ਯਾਤਰੀ ਕਾਬੂ

ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ 36 ਲੱਖ ਰੁਪਏ ਦੇ ਸੋਨੇ ਸਮੇਤ ਯਾਤਰੀ ਕਾਬੂ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਅੱਜ ਇਕ ਯਾਤਰੀ ਕੋਲੋਂ 36 ਲੱਖ ਰੁਪਏ ਦਾ ਸੋਨਾ ਬਰਾਮਦ ਕਰ ਕੇ ਯਾਤਰੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਚੈਕਿੰਗ ਦੌਰਨ ਦੁਬਈ ਤੋਂ ਆਈ ਸਪਾਈਸ ਜੈਟ ਦੀ ਉਡਾਣ ਵਿਚੋਂ 690 ਗ੍ਰਾਮ ਸੋਨਾ ਬਰਾਮਦ ਕੀਤਾ। ਮੁਸਾਫ਼ਰ ਨੇ ਗੁਪਤ ਅੰਗ ਵਿਚ ਸੋਨੇ ਦੇ ਕੈਪਸੂਲ ਲੁਕੋ ਕੇ ਰੱਖੇ ਸਨ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ 36 ਲੱਖ ਦੇ ਸੋਨੇ ਸਮੇਤ ਯਾਤਰੀ ਕਾਬੂਚੈਕਿੰਗ ਦੌਰਾਨ ਤਲਾਸ਼ੀ ਅਤੇ ਪੁੱਛਗਿੱਛ ਦੌਰਾਨ ਮੁਸਾਫ਼ਰ ਨੇ ਗੁਦਾ ਵਿੱਚ ਸੋਨੇ ਦੇ ਪੇਸਟ ਦੇ 2 ਕੈਪਸੂਲ ਛੁਪਾਏ ਹੋਣ ਦੀ ਗੱਲ ਕਬੂਲ ਕੀਤੀ। ਇਸ ਸੋਨੇ ਦੀ ਕੀਮਤ ਲਗਭਗ 36 ਲੱਖ ਰੁਪਏ ਹੈ। ਪੁਲਿਸ ਨੇ ਮੁਸਾਫ਼ਰ ਨੂੰ ਕਾਬੂ ਕਰ ਕੇ ਇਸ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨਾਲ ਮੁਲਾਕਾਤ


Top News view more...

Latest News view more...