Tue, Apr 23, 2024
Whatsapp

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਰੀਕ 'ਚ ਵਾਧਾ

Written by  Jagroop Kaur -- January 08th 2021 02:55 PM
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਰੀਕ 'ਚ ਵਾਧਾ

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਰੀਕ 'ਚ ਵਾਧਾ

ਅੰਮ੍ਰਿਤਸਰ, 8 ਜਨਵਰੀ- ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। SGPC Pakistan leaving Pilgrims Passport submission Extended time ਹੋਰ ਪੜ੍ਹੋ :ਮੀਂਹ ਤੇ ਠੰਡ ‘ਚ ਠਰਦੇ ਕਿਸਾਨਾਂ ਲਈ DSGMC ਨੇ ਬੱਸਾਂ ਨੂੰ ਇੰਝ ਬਣਾਇਆ ‘ਰੈਨ ਬਸੇਰਾ’ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ 20 ਜਨਵਰੀ 2021 ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। SGPC Pakistan leaving Pilgrims Passport submission Extended time

ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

Top News view more...

Latest News view more...