Sat, Apr 20, 2024
Whatsapp

ਪਠਾਨਕੋਟ 'ਚ 24 'ਚੋਂ 16 ਕੋਰੋਨਾ ਪੀੜਿਤ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ, ਅਗਲੀ ਰਿਪੋਰਟ ਤੋਂ ਬਾਅਦ ਭੇਜਿਆ ਜਾਵੇਗਾ ਘਰ

Written by  Shanker Badra -- April 21st 2020 04:18 PM -- Updated: April 21st 2020 05:51 PM
ਪਠਾਨਕੋਟ 'ਚ 24 'ਚੋਂ 16 ਕੋਰੋਨਾ ਪੀੜਿਤ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ, ਅਗਲੀ ਰਿਪੋਰਟ ਤੋਂ ਬਾਅਦ ਭੇਜਿਆ ਜਾਵੇਗਾ ਘਰ

ਪਠਾਨਕੋਟ 'ਚ 24 'ਚੋਂ 16 ਕੋਰੋਨਾ ਪੀੜਿਤ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ, ਅਗਲੀ ਰਿਪੋਰਟ ਤੋਂ ਬਾਅਦ ਭੇਜਿਆ ਜਾਵੇਗਾ ਘਰ

ਪਠਾਨਕੋਟ 'ਚ 24 'ਚੋਂ 16 ਕੋਰੋਨਾ ਪੀੜਿਤ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ, ਅਗਲੀ ਰਿਪੋਰਟ ਤੋਂ ਬਾਅਦ ਭੇਜਿਆ ਜਾਵੇਗਾ ਘਰ:ਪਠਾਨਕੋਟ : ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਲੋਕ ਪੂਰੀ ਦਹਿਸ਼ਤ 'ਚ ਹਨ ਪਰ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਲਈ ਅੱਜ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ। ਪਠਾਨਕੋਟ 'ਚ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਅੱਜ ਸਵੇਰੇ ਰਿਪੋਰਟ ਨੈਗੇਟਿਵ ਆਈ ਸੀ ਅਤੇ ਹੁਣ 10 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਨੈਗੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ 'ਚ ਪਹਿਲੇ ਰਾਊਂਡ ਦੌਰਾਨ 24 ਵਿਚੋਂ 16 ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਪਿਛਲੇ ਲਗਭਗ 3 ਦਿਨਾਂ ਤੋਂ ਜ਼ਿਲ੍ਹਾ ਪਠਾਨਕੋਟ 'ਚ ਕੋਈ ਵੀ ਨਵਾਂ ਕੋਰੋਨਾ ਪਾਜ਼ੀਟਿਵ ਮਰੀਜ਼ ਨਹੀਂ ਆਇਆ ਹੈ। ਜਿਸ ਤੋਂ ਬਾਅਦ ਪਠਾਨਕੋਟ ਸ਼ਹਿਰ ਵਾਸੀਆਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ। [caption id="attachment_402093" align="aligncenter" width="300"]Pathankot: 16 out of 24 Covid-19 patients test negative in the first round; second sample report awaited ਪਠਾਨਕੋਟ 'ਚ 24 'ਚੋਂ 16 ਕੋਰੋਨਾ ਪੀੜਿਤ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ, ਅਗਲੀ ਰਿਪੋਰਟ ਤੋਂ ਬਾਅਦ ਭੇਜਿਆ ਜਾਵੇਗਾ ਘਰ[/caption] ਕੈਪਟਨ ਅਮਰਿੰਦਰ ਸਿੰਘ ਦੇ ਸਪੈਸ਼ਲ ਚੀਫ਼ ਸੈਕਟਰੀ ਕੇ.ਬੀ.ਐੱਸ. ਸਿੱਧੂ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਜ਼ਿਲ੍ਹਾ ਪਠਾਨਕੋਟ 'ਚ 16 ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਕੁੱਝ ਦਿਨਾਂ ਬਾਅਦ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ। ਪਠਾਨਕੋਟ 'ਚ ਕੋਰੋਨਾ ਪੀੜਤ ਮਰੀਜਾਂ ਦੀ ਗਿਣਤੀ 24 ਹੈ ਅਤੇ ਇੱਕ ਔਰਤ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾਂਦਾ ਹੈ ਕਿ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮ੍ਰਿਤਕ ਮਹਿਲਾ ਰਾਜਰਾਨੀ ਪਠਾਨਕੋਟ 'ਚ ਸਭ ਤੋਂ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਮ੍ਰਿਤਕ ਔਰਤ ਦੇ ਪਰਿਵਾਰ ਸਮੇਤ ਉਸਦੇ ਸੰਪਰਕ 'ਚ ਆਉਣ ਵਾਲੇ 16 ਮੈਂਬਰਾਂ ਦੀ ਪਹਿਲੇ ਰਾਊਂਡ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੇ ਮੁੜ ਤੋਂ ਸੈਂਪਲ ਲੈ ਕੇ ਟੈਸਟਿੰਗ ਲਈ ਭੇਜੇ ਜਾਣਗੇ ਅਤੇ ਜੇਕਰ ਫਿਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ। -PTCNews


Top News view more...

Latest News view more...