ਪਠਾਨਕੋਟ ਵਿਖੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ , ਚਾਰ ਮਹੀਨੇ ਬਾਅਦ ਹੋਣਾ ਸੀ ਵਿਆਹ

Pathankot Amritsar highway road accident Death of policeman
ਪਠਾਨਕੋਟ ਵਿਖੇ ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ , ਚਾਰ ਮਹੀਨੇ ਬਾਅਦ ਹੋਣਾ ਸੀ ਵਿਆਹ

ਪਠਾਨਕੋਟ ਵਿਖੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ , ਚਾਰ ਮਹੀਨੇ ਬਾਅਦ ਹੋਣਾ ਸੀ ਵਿਆਹ:ਪਠਾਨਕੋਟ : ਪਠਾਨਕੋਟ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਸ਼ਹਿਰ ਧਾਰੀਵਾਲ ਨਾਲ ਸਬੰਧਿਤ ਇੱਕ ਪੁਲਿਸ ਮੁਲਾਜ਼ਮ ਦੀ ਡਿਊਟੀ ‘ਤੇ ਜਾਂਦੇ ਸਮੇਂ ਟਰੱਕ ਦੀ ਲਪੇਟ ‘ਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਸ਼ਹਿਰ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Pathankot Amritsar highway road accident Death of policeman
ਪਠਾਨਕੋਟ ਵਿਖੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ , ਚਾਰ ਮਹੀਨੇ ਬਾਅਦ ਹੋਣਾ ਸੀ ਵਿਆਹ

ਜਾਣਕਾਰੀ ਅਨੁਸਾਰ ਮ੍ਰਿਤਕ ਪੁਲਿਸ ਮੁਲਾਜ਼ਮ ਦਾ ਨਾਂਅ ਸ਼ਿਲਪ ਮਸੀਹ ਉਰਫ਼ ਰਾਜਨ ,ਵਾਸੀ ਵਾਰਡ ਨੰਬਰ – 6 ਮਾਡਲ ਟਾਊਨ ,ਧਾਲੀਵਾਲ ਦੱਸਿਆ ਜਾ ਰਿਹਾ ਹੈ , ਜੋ ਪਠਾਨਕੋਟ ਵਿਖੇ ਤਾਇਨਾਤ ਸੀ।ਮਾਪਿਆਂ ਮੁਤਾਬਿਕ ਇਸ ਮ੍ਰਿਤਕ ਪੁਲਿਸ ਮੁਲਾਜ਼ਮ ਦਾ ਦਸਵੇਂ ਮਹੀਨੇ ਅਕਤੂਬਰ ‘ਚ ਵਿਆਹ ਹੋਣ ਜਾ ਰਿਹਾ ਸੀ ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।

Pathankot Amritsar highway road accident Death of policeman
ਪਠਾਨਕੋਟ ਵਿਖੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ , ਚਾਰ ਮਹੀਨੇ ਬਾਅਦ ਹੋਣਾ ਸੀ ਵਿਆਹ

ਦਰਅਸਲ ‘ਚ ਪਠਾਨਕੋਟ -ਅੰਮ੍ਰਿਤਸਰ ਹਾਈਵੇ ‘ਤੇ ਪਠਾਨਕੋਟ ਵਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਪੁਲਿਸ ਕਰਮਚਾਰੀ ਦੀ ਗਲਤ ਸਾਈਡ ‘ਤੇ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ ਹੈ।ਜਿਸ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ ਜਦਕਿ ਟਰੱਕ ਡਰਾਈਰ ਮੌਕੇ ਤੋਂ ਫਰਾਰ ਹੋ ਗਿਆ।

Pathankot Amritsar highway road accident Death of policeman
ਪਠਾਨਕੋਟ ਵਿਖੇ ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ , ਚਾਰ ਮਹੀਨੇ ਬਾਅਦ ਹੋਣਾ ਸੀ ਵਿਆਹ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਮੋਹਾਲੀ ‘ਚ ਲੱਗੇ ਨਵਜੋਤ ਸਿੱਧੂ ਖਿਲਾਫ਼ ਪੋਸਟਰ , ਤੁਸੀਂ ਕਦੋਂ ਛੱਡੋਗੇ ਰਾਜਨੀਤੀ ?

ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਫ਼ਰਾਰ ਟਰੱਕ ਡਰਾਈਰ ਦੀ ਭਾਲ ਕੀਤੀ ਜਾ ਰਹੀ ਹੈ।
-PTCNews