Fri, Apr 26, 2024
Whatsapp

ਪਠਾਨਕੋਟ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ

Written by  Shanker Badra -- February 29th 2020 06:50 PM
ਪਠਾਨਕੋਟ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ

ਪਠਾਨਕੋਟ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ

ਪਠਾਨਕੋਟ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ:ਪਠਾਨਕੋਟ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਇਕ ਭਿਆਨਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਬੀਤੀ ਰਾਤ ਤਿੰਨ ਨੌਜਵਾਨ ਆਪਣੇ ਘਰੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਮਲਿਕਪੁਰ ਚੌਂਕ 'ਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਮ੍ਰਿਤਕ ਕਸਬਾ ਸਰਨਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਹੀ 3 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਅਣਪਛਾਤੇ ਵਾਹਨ ਦਾ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...