ਪੰਜਾਬ ‘ਚ ਨਹੀਂ ਰੁਕ ਰਹੀਆਂ ਜਬਰ-ਜ਼ਨਾਹ ਦੀਆਂ ਘਟਨਾਵਾਂ, ਪਠਾਨਕੋਟ ‘ਚ 14 ਸਾਲਾ ਲੜਕੀ ਨਾਲ ਬਲਾਤਕਾਰ

ਪੰਜਾਬ ‘ਚ ਨਹੀਂ ਰੁਕ ਰਹੀਆਂ ਜਬਰ-ਜ਼ਨਾਹ ਦੀਆਂ ਘਟਨਾਵਾਂ, ਪਠਾਨਕੋਟ ‘ਚ 14 ਸਾਲਾ ਲੜਕੀ ਨਾਲ ਬਲਾਤਕਾਰ,ਪਠਾਨਕੋਟ: ਪੰਜਾਬ ‘ਚ ਆਏ ਦਿਨ ਮਾਸੂਮ ਧੀਆਂ ਜਬਰ-ਜ਼ਨਾਹ ਦੀ ਅੱਗ ‘ਚ ਸੜ੍ਹ ਰਹੀਆਂ ਹਨ। ਸੂਬੇ ‘ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਤੱਕ ਕਈ ਮਾਸੂਮ ਇਸ ਦਲਦਲ ‘ਚ ਫਸ ਚੁੱਕੀਆਂ ਹਨ।

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਪੰਜਾਬ ਦੇ ਪਠਾਨਕੋਟ ਤੋਂ ਸਾਹਮਣੇ ਆਇਆ ਹੈ, ਜਿਥੇ 14 ਸਾਲਾ ਨਾਬਾਲਗ ਲੜਕੀ ਨਾਲ ਗੁਆਂਢੀ ਵਲੋਂ ਜਬਰ-ਜ਼ਨਾਹ ਕੀਤਾ ਗਿਆ ਹੈ, ਪਰ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਹੋਰ ਪੜ੍ਹੋ: ਫਿਰੋਜ਼ਪੁਰ: ਪਰਾਲੀ ਸਾੜਨਾ ਕਿਸਾਨਾਂ ਨੂੰ ਪਿਆ ਮਹਿੰਗਾ, ਜਾਣੋ ਪੂਰਾ ਮਾਮਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪ੍ਰੀਤੀ ਨੇ ਦੱਸਿਆ ਕਿ ਪੀੜਤਾ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਮਾਮਲਾ ਦੋ ਦਿਨ ਪੁਰਾਣਾ ਹੈ ਅਤੇ ਪੀੜਤਾਂ ਦੇ ਪਿਤਾ ਦੀ ਸ਼ਿਕਾਇਤ ਅਨੁਸਾਰ ਉਨ੍ਹਾਂ ਦੇ ਗੁਆਂਢੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

-PTC News