Fri, Apr 26, 2024
Whatsapp

ਪਠਾਨਕੋਟ: ਬੱਸ ਅਤੇ ਕਾਰ ਦੀ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਤ, 1 ਜ਼ਖਮੀ

Written by  Jashan A -- July 16th 2019 01:18 PM
ਪਠਾਨਕੋਟ: ਬੱਸ ਅਤੇ ਕਾਰ ਦੀ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਤ, 1 ਜ਼ਖਮੀ

ਪਠਾਨਕੋਟ: ਬੱਸ ਅਤੇ ਕਾਰ ਦੀ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਤ, 1 ਜ਼ਖਮੀ

ਪਠਾਨਕੋਟ: ਬੱਸ ਅਤੇ ਕਾਰ ਦੀ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਤ, 1 ਜ਼ਖਮੀ,ਪਠਾਨਕੋਟ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਠਾਨਕੋਟ ਦੇ ਪਿੰਡ ਛੱਤਵਾਲ ਨੇੜੇ ਵਾਪਰਿਆ ਹੈ, ਜਿਥੇ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਜਾਣ ਨਾਲ ਕਾਰ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਤੋਂ ਚੰਬਾ ਜਾ ਰਹੀ ਤੇਜ਼ ਰਫਤਾਰ ਹਿਮਾਚਲ ਰੋਡਵੇਜ਼ ਦੀ ਬੱਸ, ਸਾਹਮਣੇ ਤੋਂ ਆ ਰਹੀ ਕਾਰ ਨਾਲ ਜਾ ਟਕਰਾਈ। ਹੋਰ ਪੜ੍ਹੋ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜ਼ਾਵਟ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ 'ਚ ਸਵਾਰ 3 ਲੜਕਿਆਂ 'ਚੋਂ 2 ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਕੌਣ ਸਨ ਤੇ ਕਿੱਥੋਂ ਦੇ ਰਹਿਣ ਵਾਲੇ ਸਨ, ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ। -PTC News


Top News view more...

Latest News view more...