Advertisment

ਵਿੰਗ ਕਮਾਂਡਰ ਅਭਿਨੰਦਨ ਨੇ ਮੁੜ ਉਡਾਇਆ ਮਿਗ-21, ਹਵਾਈ ਫੌਜ ਮੁਖੀ ਨਾਲ ਭਰੀ ਉਡਾਨ

author-image
Jashan A
Updated On
New Update
ਵਿੰਗ ਕਮਾਂਡਰ ਅਭਿਨੰਦਨ ਨੇ ਮੁੜ ਉਡਾਇਆ ਮਿਗ-21, ਹਵਾਈ ਫੌਜ ਮੁਖੀ ਨਾਲ ਭਰੀ ਉਡਾਨ
Advertisment
ਵਿੰਗ ਕਮਾਂਡਰ ਅਭਿਨੰਦਨ ਨੇ ਮੁੜ ਉਡਾਇਆ ਮਿਗ-21, ਹਵਾਈ ਫੌਜ ਮੁਖੀ ਨਾਲ ਭਰੀ ਉਡਾਨ,ਨਵੀਂ ਦਿੱਲੀ: ਭਾਰਤੀ ਵਿੰਗ ਕਮਾਂਡਰ ਅਭਿਨੰਦਨ ਨੇ ਇੱਕ ਵਾਰ ਫਿਰ ਮਿਗ-21 ਲੜਾਕੂ ਜਹਾਜ਼ ਦੀ ਉਡਾਨ ਭਰੀ। ਉਹਨਾਂ ਨੇ ਪਠਾਨਕੋਟ ਏਅਰਬੇਸ ਤੋਂ ਮਿਗ-21 ਲੜਾਕੂ ਜਹਾਜ਼ ਉਡਾਇਆ।ਇਸ ਦੌਰਾਨ ਅਭਿਨੰਦਨ ਨਵੇਂ ਲੁੱਕ ਅਤੇ ਨਵੇਂ ਜੋਸ਼ ’ਚ ਦਿਖਾਈ ਦਿੱਤੇ। https://twitter.com/ANI/status/1168432098232766464 ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਉਹਨਾਂ ਨਾਲ ਹਵਾਈ ਫੌਜ ਮੁਖੀ ਬੀ.ਐੱਸ. ਧਨੋਆ ਵੀ ਮੌਜੂਦ ਸੀ। ਹਵਾਈ ਫੌਜ ਮੁਖੀ ਵੀ ਮਿਗ-21 ਦੇ ਪਾਇਲਟ ਹਨ। ਉਨ੍ਹਾਂ ਨੇ ਕਾਰਗਿਲ ਯੁੱਧ ਦੇ ਸਮੇਂ 17 ਸਕੁਐਰਡਨ ਦੀ ਕਮਾਨ ਸੰਭਾਲਦੇ ਹੋਏ ਜਹਾਜ਼ ਉਡਾਇਆ ਸੀ। ਅਭਿਨੰਦਨ ਦੇ ਭਾਰਤ ਆਉਣ ਤੋਂ ਬਾਅਦ ਉਨ੍ਹਾਂ ਦੇ ਮੁੜ ਜਹਾਜ਼ ਉਡਾਉਣ ’ਤੇ ਸਸਪੈਂਸ ਬਣ ਗਿਆ ਸੀ। ਹਾਲਾਂਕਿ ਉਦੋਂ ਏਅਰਫੋਰਸ ਚੀਫ ਧਨੋਆ ਨੇ ਸਾਫ਼ ਕੀਤਾ ਸੀ ਕਿ ਮੈਡੀਕਲ ਫਿਟਨੈੱਸ ਤੋਂ ਬਾਅਦ ਅਭਿਨੰਦਨ ਮੁੜ ਜਹਾਜ਼ ਉਡਾਣਗੇ। ਹੋਰ ਪੜ੍ਹੋ:
Advertisment
ਜੀ-7 ਸੰਮੇਲਨ ਤੋਂ ਬਾਅਦ PM ਮੋਦੀ ਦੀ ਬੋਰਿਸ ਜਾਨਸਨ ਨਾਲ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ https://twitter.com/ani_digital/status/1168430817875382277 ਦੱਸਣਯੋਗ ਹੈ ਕਿ ਬੀਤੀ 14 ਫਰਵਰੀ ਨੂੰ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ’ਚ ਸੀ.ਆਰ.ਪੀ.ਐੱਫ. ਦੇ 40 ਤੋਂ ਵਧ ਜਵਾਨ ਸ਼ਹੀਦ ਹੋ ਗਏ ਸਨ। ਜਿਸ ਦਾ ਬਦਲਾ ਭਾਰਤ ਨੇ ਬਾਲਾਕੋਟ ’ਚ ਏਅਰ ਸਟਰਾਈਕ ਕਰ ਕੇ ਲਿਆ। https://twitter.com/ANI/status/1168433188877864960 ਜਿਸ ਤੋਂ ਬਾਅਦ ਭਾਰਤੀ ਸਰਹੱਦ ’ਚ ਆਏ ਪਾਕਿਸਤਾਨ ਦੇ ਲੜਾਕੂ ਜਹਾਜ਼ਾਂ ਦਾ ਮਿਗ-21 ਬਾਈਸਨ ਨਾਲ ਪਿੱਛਾ ਕਰਦੇ ਹੋਏ ਅਭਿਨੰਦਨ ਐੱਲ.ਓ.ਸੀ. ਪਾਰ ਕਰ ਗਏ ਸਨ ਅਤੇ ਪਾਕਿਸਤਾਨੀ ਫਾਈਟਰ ਪਲੇਨ ਐੱਫ-16 ਨੂੰ ਮਾਰ ਸੁੱਟਿਆ ਸੀ। ਇਸ ਦੌਰਾਨ ਉਨ੍ਹਾਂ ਦਾ ਜਹਾਜ਼ ਕ੍ਰੈਸ਼ ਹੋ ਗਿਆ ਸੀ ਅਤੇ ਉਹ ਪੈਰਾਸ਼ੂਟ ਤੋਂ ਹੇਠਾਂ ਉਤਰੇ ਸਨ ਪਰ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ’ਚ ਉਤਰਨ ਕਾਰਨ ਉਹ ਪਾਕਿਸਤਾਨੀ ਫੌਜ ਦੀ ਕੈਦ ’ਚ ਪਹੁੰਚ ਗਏ ਸਨ। -PTC News-
punjab-news punjabi-news latest-pathankot-news latest-punjabi-news mig-21 pathankot-news wing-commander-abhinandan pathankot-news-in-punjabi wing-commander-abhinandan-news
Advertisment

Stay updated with the latest news headlines.

Follow us:
Advertisment