Sat, Apr 27, 2024
Whatsapp

ਪਠਾਨਕੋਟ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ 6 ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Written by  Shanker Badra -- November 26th 2018 09:49 AM
ਪਠਾਨਕੋਟ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ 6 ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪਠਾਨਕੋਟ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ 6 ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪਠਾਨਕੋਟ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ 6 ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ:ਪਠਾਨਕੋਟ : ਜੰਮੂ-ਕਸ਼ਮੀਰ ਅਤੇ ਪੰਜਾਬ ਪੁਲਿਸ ਨੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਪੂਜਾ ਐਕਸਪ੍ਰੈੱਸ ਰੇਲ ਗੱਡੀ 'ਚੋਂ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਸ਼ੱਕੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ 'ਚ ਸਨ।Pathankot railway station Police 6 suspects Arrestedਜਾਣਕਾਰੀ ਅਨੁਸਾਰ ਪੁਲਿਸ ਨੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਪੂਜਾ ਐਕਸਪ੍ਰੈਸ ਨੂੰ ਰੁਕਵਾ ਕੇ ਤਲਾਸ਼ੀ ਮੁਹਿੰਮ ਚਲਾਈ ਸੀ।ਇਸ ਦੌਰਾਨ 6 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਜਿਸ ਤੋਂ ਬਾਅਦ ਇਨ੍ਹਾਂ 6 ਸ਼ੱਕੀਆਂ ਨੂੰ ਜੀ.ਆਰ.ਪੀ. ਪੁਲਿਸ ਦੀ ਗ੍ਰਿਫ਼ਤ 'ਚ ਰੱਖਿਆ ਗਿਆ ਹੈ।Pathankot railway station Police 6 suspects Arrestedਜ਼ਿਕਰਯੋਗ ਹੈ ਕਿ ਬੀਤੀ 18 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਰਾਜਾਸਾਂਸੀ ਨੇੜੇ ਅਦਲੀਵਾਲ ਪਿੰਡ 'ਚ ਨਿਰੰਕਾਰੀ ਸਮਾਗਮ ਦੌਰਾਨ ਹਮਲਾ ਹੋਇਆ ਸੀ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਲੋਕ ਜ਼ਖ਼ਮੀ ਹੋਏ ਸਨ।ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਬਿਕਰਮਜੀਤ ਸਿੰਘ ਧਾਲੀਵਾਲ ਅਤੇ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦੋਵੇਂ ਨੌਜਵਾਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਕਾਰਕੁੰਨ ਹਨ। -PTCNews


Top News view more...

Latest News view more...