Tue, Apr 16, 2024
Whatsapp

ਪਠਾਨਕੋਟ: ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ 1 ਜ਼ਖਮੀ

Written by  Jashan A -- January 15th 2019 02:05 PM
ਪਠਾਨਕੋਟ: ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ 1 ਜ਼ਖਮੀ

ਪਠਾਨਕੋਟ: ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ 1 ਜ਼ਖਮੀ

ਪਠਾਨਕੋਟ: ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ 1 ਜ਼ਖਮੀ,ਪਠਾਨਕੋਟ: ਪਠਾਨਕੋਟ ਦੇ ਸੁਜਾਨਪੁਰ 'ਚ ਅਵਾਰਾ ਪਸ਼ੂਆਂ ਕਾਰਨ ਵੱਡਾ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ 'ਚ 2 ਜਵਾਨਾਂ ਦੀ ਮੌਤ ਹੋ ਗਈ ਤੇ 1 ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਵਾਰਾ ਪਸ਼ੂਆਂ ਦਾ ਝੁੰਡ ਅਚਾਨਕ ਮੋਟਰਸਾਈਕਲ ਸਾਹਮਣੇ ਆ ਗਿਆ। ਜ਼ਖਮੀ ਨੌਜਵਾਨ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ ਹੈ,ਜਿਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। [caption id="attachment_240797" align="aligncenter" width="300"]accident ਪਠਾਨਕੋਟ: ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ 1 ਜ਼ਖਮੀ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਵੇਰੇ ਮੋਟਰਸਾਈਕਲ 'ਤੇ ਘਰੋਂ ਕੰਮ ਲਈ ਨਿਕਲਿਆ ਸੀ ਪਰ ਅਚਾਨਕ ਮੋਟਰਸਾਈਕਲ ਸਾਹਮਣੇ ਆਵਾਰਾ ਪਸ਼ੂ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। [caption id="attachment_240799" align="aligncenter" width="300"]accident ਪਠਾਨਕੋਟ: ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ 1 ਜ਼ਖਮੀ[/caption] ਉਧਰ ਇਲਾਕਾ ਨਿਵਾਸੀਆਂ ਨੇ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ 'ਤੇ ਨਕੇਲ ਨਾ ਕੱਸਣ 'ਤੇ ਪ੍ਰਸ਼ਾਸਨ ਖਿਲਾਫ ਰੋਸ ਜ਼ਾਹਰ ਕੀਤਾ ਹੈ। [caption id="attachment_240798" align="aligncenter" width="300"]accident ਪਠਾਨਕੋਟ: ਅਵਾਰਾ ਪਸ਼ੂਆਂ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ 1 ਜ਼ਖਮੀ[/caption] ਨਾਲ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...